ਪੰਜਾਬ

punjab

ETV Bharat / state

ਅੰਮ੍ਰਿਤਸਰ 'ਚ ਕੋਰੋਨਾ ਦੇ 306 ਕੇਸਾਂ ਦੀ ਪੁਸ਼ਟੀ, 11 ਮੌਤਾਂ - ਕੋਰੋਨਾ ਮਹਾਂਮਾਰੀ

ਅੰਮ੍ਰਿਤਸਰ ਵਿਚ ਕੋਰੋਨਾ ਮਹਾਂਮਾਰੀ ਨਾਲ 11 ਮੌਤਾ ਅਤੇ 306 ਨਵੇਂ ਕੇਸ ਆਉਣ ਦੀ ਪੁਸ਼ਟੀ ਸਿਹਤ ਵਿਭਾਗ ਦੀ ਰਿਪੋਰਟ ਨੇ ਕੀਤੀ ਹੈ।ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਮਾਸਕ ਜ਼ਰੂਰ ਪਹਿਣੋ ਅਤੇ ਸੈਨੇਟਾਈਜ਼ਰ ਦੀ ਵਰਤੋ ਕਰੋ।

ਅੰਮ੍ਰਿਤਸਰ 'ਚ ਕੋਰੋਨਾ ਦੇ 306 ਕੇਸਾਂ ਦੀ ਪੁਸ਼ਟੀ, 11 ਮੌਤਾਂ
ਅੰਮ੍ਰਿਤਸਰ 'ਚ ਕੋਰੋਨਾ ਦੇ 306 ਕੇਸਾਂ ਦੀ ਪੁਸ਼ਟੀ, 11 ਮੌਤਾਂ

By

Published : May 19, 2021, 8:30 PM IST

ਅੰਮ੍ਰਿਤਸਰ: ਪੰਜਾਬ ਭਰ ਵਿਚ ਕੋਰੋਨਾ ਮਹਾਂਮਾਰੀ ਦੇ ਕੇਸਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।ਉਥੇ ਹੀ ਅੰਮ੍ਰਿਤਸਰ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ। ਅੰਮ੍ਰਿਤਸਰ ਵਿਚ 306 ਨਵੇਂ ਕੇਸਾਂ ਦੀ ਪੁਸ਼ਟੀ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਰਿਪੋਰਟ ਵਿਚ ਕੀਤੀ ਗਈ ਹੈ।ਰਿਪੋਰਟ ਵਿਚ ਕੋਰੋਨਾ ਵਾਇਰਸ ਨਾਲ 11 ਮਰੀਜ਼ਾਂ ਦੀ ਮੌਤ ਹੋਣ ਦੀ ਵੀ ਪੁਸ਼ਟੀ ਕੀਤੀ ਗਈ ਹੈ।ਅੰਮ੍ਰਿਤਸਰ ਵਿਚ ਕੋਰੋਨਾ ਨਾਲ ਮਰਨ ਵਾਲਿਆ ਦਾ ਅੰਕੜਾ 1272 ਹੋ ਗਿਆ ਹੈ।

ਕੋਰੋਨਾ ਦੇ ਨਵੇਂ 306 ਕੇਸ ਦੀ ਪੁਸ਼ਟੀ ਹੋਣ ਨਾਲ ਕੋਰੋਨਾ ਦੇ ਮਰੀਜ਼ਾਂ ਦੀ 41511 ਹੈ।ਜਿੰਨਾ ਵਿਚੋਂ 35431 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਵਿਚ ਵਾਪਸ ਚੱਲੇ ਗਏ ਹਨ। ਮੌਜੂਦਾ ਸਮੇਂ ਵਿਚ 4808 ਐਕਟਿਵ ਮਰੀਜ਼ ਹਨ।

ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਗਾਈਲਾਈਨਜ਼ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਘਰੋਂ ਨਿਕਲਣ ਸਮੇਂ ਮਾਸਕ ਜ਼ਰੂਰ ਪਹਿਣੋ ਅਤੇ ਆਪਣੇ ਹੱਥਾਂ ਨੂੰ ਵਾਰ ਵਾਰ ਸੈਨੇਟਾਈਜ਼ਰ ਨਾਲ ਜ਼ਰੂਰ ਸਾਫ਼ ਕਰੋ।

ਇਹ ਵੀ ਪੜੋ:

ABOUT THE AUTHOR

...view details