ਅੰਮ੍ਰਿਤਸਰ:ਦਿਹਾਤੀ ਪੁਲਿਸ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਮੁਹਿੰਮ ਦੇ ਤਹਿਤ ਨਸ਼ਿਆਂ ਦੇ ਸੌਦਾਗਰਾਂ ਤੇ ਸ਼ਿਕੰਜਾ ਕੱਸਣ ਦੇ ਉਦੇਸ਼ ਨਾਲ ਨਸ਼ਿਆਂ ਖਿਲਾਫ ਜੀਰੋ ਟੋਲਰੇਂਸ ਦੀ ਨੀਤੀ ਦੇ ਤਹਿਤ ਗੁਪਤ ਸੂਚਨਾ ਦੇ ਅਧਾਰ ਤੇ ਥਾਣਾ ਲੋਪੋਕੇ ਵੱਲੋਂ ਪਿੰਡ ਖਿਆਲਾ ਕਲਾਂ ਵਿੱਚ ਇੱਕ ਸਰਚ ਆਪਰੇਸ਼ਨ ਚਲਾਇਆ ਗਿਆ ਜਿਸ ਦੌਰਾਨ 1 ਇਲੈਕਟ੍ਰੋਨਿਕ ਭੱਠੀ, 3,150 ਕਿੱਲੋ ਲਾਹਣ, 30,000 ਐਮ.ਐਲ ਨਜਾਇਜ ਸ਼ਰਾਬ ਬਰਾਮਦ ਕੀਤੀ ਹੈ।
ਇਸ ਸਬੰਧੀ ਡੀਐਸਪੀ ਗੁਰਪ੍ਰਤਾਪ ਸਿੰਘ ਸਹੋਤਾ ਨੇ ਦੱਸਿਆ ਕਿ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਸਾਂਝੇ ਤੌਰ ਤੇ ਰੇਡ ਕਰਕੇ ਵੱਡੀ ਕਾਰਵਾਈ ਕੀਤੀ ਹੈ ਜਿਸ ਦੌਰਾਨ ਨਾਜਾਇਜ਼ ਸ਼ਰਾਬ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ।