ਪੰਜਾਬ

punjab

ETV Bharat / state

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਨਹੀਂ, 328 ਸਰੂਪ ਹੋਏ ਗੁੰਮ, ਦੋਸ਼ੀਆਂ ਵਿਰੁੱਧ ਕਾਰਵਾਈ ਦੇ ਹੁਕਮ - sri akal takhat sahib secretariat

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਪ੍ਰੈੱਸ ਨੋਟ ਜਾਰੀ ਹੋਇਆ, ਜਿਸ ਵਿੱਚ 267 ਸਰੂਪ ਦੀ ਥਾਂ 328 ਸਰੂਪ ਗੁੰਮ ਹੋਣ ਦੀ ਗੱਲ ਕਹੀ ਗਈ ਹੈ। ਇਨ੍ਹਾਂ ਸਰੂਪਾਂ ਦੇ ਗੁੰਮ ਹੋਣ ਸਬੰਧੀ 5 ਸਿੰਘ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 7 ਦਿਨਾਂ ਵਿੱਚ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਨਹੀਂ, 328 ਸਰੂਪ ਹੋਏ ਗੁੰਮ, ਦੋਸ਼ੀਆਂ ਵਿਰੁੱਧ ਕਾਰਵਾਈ ਦੇ ਹੁਕਮ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਨਹੀਂ, 328 ਸਰੂਪ ਹੋਏ ਗੁੰਮ, ਦੋਸ਼ੀਆਂ ਵਿਰੁੱਧ ਕਾਰਵਾਈ ਦੇ ਹੁਕਮ

By

Published : Aug 24, 2020, 4:12 PM IST

ਅੰਮ੍ਰਿਤਸਰ: ਗੁਰਦੁਆਰਾ ਰਾਮਸਰ ਸਾਹਿਬ ਤੋਂ ਸਾਲ 2016 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਸਰੂਪ ਗੁੰਮ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਂਚ ਕਮੇਟੀ ਬਣਾਈ ਗਈ, ਜਿਸ ਵਿੱਚ ਭਾਈ ਈਸ਼ਰ ਸਿੰਘ ਮੁੱਖ ਜਾਂਚ ਅਧਿਕਾਰੀ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਨਹੀਂ, 328 ਸਰੂਪ ਹੋਏ ਗੁੰਮ, ਦੋਸ਼ੀਆਂ ਵਿਰੁੱਧ ਕਾਰਵਾਈ ਦੇ ਹੁਕਮ

ਇਸ ਜਾਂਚ ਕਮੇਟੀ ਦੀ ਰਿਪੋਰਟ ਅੱਜ ਆਈ ਹੈ, ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ, ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ, ਦਰਬਾਰ ਸਾਹਿਬ ਦੇ ਗ੍ਰੰਥੀ ਗੁਰਮਿੰਦਰ ਸਿੰਘ, ਪੰਜ ਪਿਆਰੇ ਸਾਹਿਬਾਨ ਵਿੱਚੋਂ ਦਿਲਬਾਗ ਸਿੰਘ ਹਾਜ਼ਰ ਹੋਏ।

ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਪ੍ਰੈੱਸ ਨੋਟ ਜਾਰੀ ਹੋਇਆ, ਜਿਸ ਵਿੱਚ ਸਰੂਪ 267 ਦੇ ਸਰੂਪ ਦੀ ਥਾਂ 328 ਸਰੂਪ ਗੁੰਮ ਹੋਣ ਦੀ ਗੱਲ ਕਹੀ ਗਈ ਹੈ। ਇਨ੍ਹਾਂ ਸਰੂਪਾਂ ਦੇ ਗੁੰਮ ਹੋਣ ਸਬੰਧੀ 5 ਸਿੰਘ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 7 ਦਿਨਾਂ ਵਿੱਚ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਹੁਣ ਸੋਚਣ ਵਾਲੀ ਗੱਲ ਇਹ ਹੈ ਕਿ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਂਚ ਅਤੇ ਕਾਰਵਾਈ ਦੇ ਅਧਿਕਾਰ ਦਿੱਤੇ ਤੇ ਫਿਰ ਕਿਉਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ? ਜਿਸ ਤੋਂ ਇਹ ਮਾਮਲਾ ਗੋਲਮੋਲ ਕੀਤਾ ਜਾ ਸਕਦਾ ਹੈ।

ABOUT THE AUTHOR

...view details