ਪੰਜਾਬ

punjab

ETV Bharat / state

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ ਸੰਗਤ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ।ਇਸ ਮੌਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਕੇ ਅਰਦਾਸ ਕੀਤੀ, ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਜਲੋ ਸਾਹਿਬ ਸਜਾਏ ਗਏ।

By

Published : Jan 9, 2022, 11:13 AM IST

Updated : Jan 9, 2022, 11:21 AM IST

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਸ਼ਰਧਾਲੂ
ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਸ਼ਰਧਾਲੂ

ਅੰਮ੍ਰਿਤਸਰ:ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਜਿਸ ਦੌਰਾਨ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਘਰ ਵਿਖੇ ਮਨ ਦੀ ਸ਼ਾਂਤੀ ਲਈ ਅਰਦਾਸ ਕੀਤੀ, ਤੇ ਗੁਰੂ ਘਰ ਤੋਂ ਖੁਸ਼ੀਆਂ ਪ੍ਰਾਪਤ ਹੋਈ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੇ ਦਰਸ਼ਨਾਂ ਲਈ ਜਲੋਹ ਸਾਹਿਬ ਸਜਾਇਆ ਗਿਆ, ਜਿਸ ਦੇ ਦਰਸ਼ਨ ਕਰਕੇ ਸੰਗਤਾਂ ਨੇ ਆਪ ਨੂੰ ਖੁਸ਼ਕਿਸਮਤ ਸਮਝਿਆ। ਇਸ ਮੌਕੇ ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ, ਸ਼ਾਂਤੀ ਦੀ ਕਾਮਨਾ ਕੀਤੀ।

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ ਸੰਗਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਤਰਫੋਂ ਸਿੱਖਾਂ ਦੇ ਦਸਵੇਂ ਗੁਰੂ, ਸਿੱਖਾਂ ਦੇ ਪਿਤਾਮਾ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਜਲੌਅ ਸਾਹਿਬ ਸਜਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਆਈਆਂ ਜਲੋਹ ਦੇ ਦਰਸ਼ਨ ਕਰਨ ਲਈ ਆਇਆ, ਇਸ ਜਲੋਹ ਸਾਹਿਬ ਵਿੱਚ ਬਹੁ-ਮੁੱਲੀ ਵਸਤੂਆਂ ਹਨ, ਜਿਨ੍ਹਾਂ ਵਿੱਚ ਹੀਰੇ, ਜੇਵਰਾਤ, ਸੋਨਾ, ਚਾਂਦੀ ਆਦਿ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਸਜਾਏ ਗਏ ਹਨ। ਜਿਨ੍ਹਾਂ ਵਿੱਚ ਸੋਨੇ ਦੇ ਦਰਵਾਜ਼ੇ,ਪੰਜ ਸੋਨੇ ਦੀਆਂ ਕਸੀਆਂ, ਪੰਜ ਚਾਂਦੀ ਦੇ ਤਸਲੇ ਆਦਿ।

ਇਸ ਦਿਨ ਮਹਾਰਾਜਾ ਰਣਜੀਤ ਸਿੰਘ ਵੱਲੋਂ ਦਿੱਤੇ 9 ਲੱਖ ਹਾਰ, ਨੀਲ ਕੰਦ ਮੋਰ, ਸੋਨੇ ਦੇ ਛੱਤਰ, ਅਸਲੀ ਮੋਤੀਆਂ ਦੇ ਮਾਲਾ ਆਦਿ ਸ਼ਰਧਾਲੂਆਂ ਲਈ ਜੱਲੋ ਸਜਾਏ ਜਾਂਦੇ ਹਨ। ਇਸ ਮੌਕੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ। ਮੰਦਿਰ ਸਾਹਿਬ ਨੇ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਪ੍ਰਕਾਸ਼ ਦਿਵਸ ਦੀ ਵਧਾਈ ਦਿੰਦਿਆਂ ਗੁਰੂ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੱਤਾ।

ਇਹ ਵੀ ਪੜੋ:ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 355ਵਾਂ ਪ੍ਰਕਾਸ਼ ਪੁਰਬ: ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ

Last Updated : Jan 9, 2022, 11:21 AM IST

ABOUT THE AUTHOR

...view details