ਅੰਮ੍ਰਿਤਸਰ: ਦਿੱਲੀ ਬਾਰਡਰ ਉੱਤੇ ਕਿਸਾਨੀ ਅੰਦੋਲਨ ਚੱਲ ਰਿਹਾ ਹੈ। ਕਿਸਾਨੀ ਅੰਦੋਲਨ ਦੇ ਚੱਲਦੇ ਲੋਕ ਪਿੰਡਾਂ ਵਿੱਚ ਇੱਕ ਦੂਸਰੇ ਦੀਆਂ ਫਸਲਾਂ ਦੀ ਰਾਖੀ ਕਰ ਰਹੇ ਹਨ। ਜਿਸ ਨਾਲ ਆਪਸੀ ਭਾਈਚਾਰਾ ਵੀ ਵਧ ਰਿਹਾ ਹੈ ਪਰ ਅੰਮ੍ਰਿਤਸਰ ਵਿੱਚ ਇਸ ਦੀ ਉਲਟ ਹੀ ਤਸਵੀਰ ਦੇਖਣ ਨੂੰ ਮਿਲੀ। ਅੰਮ੍ਰਿਤਸਰ ਦੇ ਮੀਰਾਕੋਟ ਪਿੰਡ ਨਜ਼ਦੀਕ ਜ਼ਮੀਨ ਵਿੱਚ ਬੀਜੀ ਫਸਲ ਨੂੰ ਕੱਟਣ ਤੋਂ ਲੈ ਕੇ ਆਪਸੀ ਰਿਸ਼ਤੇਦਾਰਾਂ ਵਿੱਚ ਤਕਰਾਰ ਹੋ ਗਈ। ਇਸ ਦੌਰਾਨ ਇੱਕ ਧਿਰ ਨੇ ਦੂਜੀ ਧਿਰ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ। ਇਸ ਹਮਲੇ ਵਿੱਚ 4 ਵਿਅਕਤੀ ਜ਼ਖ਼ਮੀ ਹੋਏ ਹਨ। ਜਿਨ੍ਹਾਂ ਵਿੱਚੋਂ 2 ਦਾ ਸਿਵਲ ਹਸਪਤਾਲ ਵਿੱਚ ਭਰਤੀ ਹਨ ਤੇ 2 ਜਨਤਾ ਹਸਪਤਾਲ ਵਿੱਚ।
ਜ਼ਮੀਨੀ ਵਿਵਾਦ, ਝਗੜੇ 'ਚ ਇੱਕ ਧਿਰ ਦੇ 4 ਜ਼ਖ਼ਮੀ - Relatives quarrel over land dispute
ਅੰਮ੍ਰਿਤਸਰ ਦੇ ਮੀਰਾਕੋਟ ਪਿੰਡ ਨਜ਼ਦੀਕ ਜ਼ਮੀਨ ਵਿੱਚ ਬੀਜੀ ਫਸਲ ਨੂੰ ਕੱਟਣ ਤੋਂ ਲੈ ਕੇ ਆਪਸੀ ਰਿਸ਼ਤੇਦਾਰਾਂ ਵਿੱਚ ਤਕਰਾਰ ਹੋ ਗਈ। ਇਸ ਦੌਰਾਨ ਇੱਕ ਧਿਰ ਨੇ ਦੂਜੀ ਧਿਰ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ। ਇਸ ਹਮਲੇ ਵਿੱਚ 4 ਵਿਅਕਤੀ ਜ਼ਖ਼ਮੀ ਹੋਏ ਹਨ। ਜਿਨ੍ਹਾਂ ਵਿੱਚੋਂ 2 ਸਿਵਲ ਹਸਪਤਾਲ ਵਿੱਚ ਭਰਤੀ ਹਨ ਤੇ 2 ਜਨਤਾ ਹਸਪਤਾਲ ਵਿੱਚ।

ਪੀੜਤ ਪਰਿਵਾਰ ਦੇ ਮੈਂਬਰ ਨੇ ਕਿਹਾ ਕਿ ਉਨ੍ਹਾਂ ਦੀ ਰਿਸ਼ਤੇਦਾਰੀ ਵਿੱਚ ਜ਼ਮੀਨ ਨੂੰ ਲੈ ਕੇ ਪੁਰਾਣਾ ਵਿਵਾਦ ਚੱਲ ਰਿਹਾ ਹੈ ਜਿਸ ਨੂੰ ਲੈ ਕੇ ਦੂਸਰੀ ਧਿਰ ਨੇ ਉਨ੍ਹਾਂ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਇਲਾਜ ਲਈ ਉਹ ਹੁਣ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਹਨ ਅਤੇ ਉਨ੍ਹਾਂ ਨੇ ਪੁਲਿਸ ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੇ ਜਨਤਾ ਹਸਪਤਾਲ ਵਿੱਚੋਂ ਬਿਆਨ ਲੈ ਲਿਆ ਹੈ ਤੇ ਹੁਣ ਉਹ ਸਿਵਲ ਹਸਪਤਾਲ ਵਿੱਚ ਬਿਆਨ ਦਰਜ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਜਨਤਾ ਹਸਪਤਾਲ ਵਿੱਚ ਭਰਤੀ 2 ਜਣਿਆ ਦੀ ਹਾਲਾਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨ ਕਲਮਬੰਦ ਕੀਤੇ ਹਨ ਅਤੇ ਜਾਂਚ ਕੀਤੀ ਜਾਵੇਗੀ। ਜਾਂਚ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ ਉਸ ਉੱਤੇ ਬਣਦੀ ਕਰਵਾਈ ਕੀਤੀ ਜਾਵੇਗੀ।