ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਪਾਕਿਸਤਾਨ ਦੀ ਧਰਤੀ ਤੋਂ ਭਾਰਤ ਲਈ ਰਵਾਨਾ ਹੋ ਚੁੱਕਿਆ ਹੈ। ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾ ਰਸਤੇ ਵਿੱਚ ਹਨ ਤੇ ਥੋੜੀ ਹੀ ਸਮੇਂ ਤੱਕ ਇਹ ਨਗਰ ਕੀਰਤਨ ਅਟਾਰੀ ਸਰਹੱਦ 'ਤੇ ਪਹੁੰਚੇਗਾ। ਇਸ ਦੌਰਾਨ ਪੰਜਾਬ ਦੇ ਤਿੰਨ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਓਪੀ ਸੋਨੀ ਤੇ ਚਰਨਜੀਤ ਸਿੰਘ ਚੰਨੀ ਨਗਰ ਕੀਰਤਨ ਦਾ ਰਸਮੀ ਸਵਾਗਤ ਕਰਨਗੇ।
ਬਾਬੇ ਨਾਨਕ ਦੀ ਬਾਣੀ ਦਾ ਜਸ ਕਰਦਿਆਂ ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਹੋਇਆ ਰਵਾਨਾ - 550ਵਾਂ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨਨਕਾਣਾ ਸਾਹਿਬ ਦੀ ਧਰਤੀ ਤੋਂ ਕੌਮਾਂਤਰੀ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਪਾਕਿਸਤਾਨ ਤੋਂ ਭਾਰਤ ਲਈ ਰਵਾਨਾ ਹੋ ਚੁੱਕਿਆ ਹੈ ਜੋ ਕਿ ਥੋੜੀ ਹੀ ਸਮੇਂ ਤੱਕ ਅਟਾਰੀ ਸਰਹੱਦ 'ਤੇ ਪਹੁੰਚੇਗਾ।
ਫ਼ੋਟੋ
ਨਨਕਾਣਾ ਸਾਹਿਬ ਤੋਂ ਰਵਾਨਾ ਹੋਏ ਨਗਰ ਕੀਰਤਨ ਨਾਲ ਫ਼ੌਜ ਤੇ ਹੋਰ ਸੁਰੱਖਿਆ ਬਲਾਂ ਦੇ ਵਾਹਨ ਵੀ ਨਾਲ–ਨਾਲ ਚੱਲ ਰਹੇ ਹਨ। ਇਸ ਦੇ ਨਾਲ ਹੀ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਗੁਰੂ ਦਾ ਜਸ ਕਰਦੀਆਂ ਹੋਈਆਂ ਬੱਸਾਂ ਤੇ ਗੱਡੀਆਂ ਵਿੱਚ ਸਵਾਰ ਹੋ ਕੇ ਅਟਾਰੀ ਸਰਹੱਦ 'ਤੇ ਪੁੱਜ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਸੱਦਾ ਭੇਜਿਆ ਸੀ ਪਰ ਅਧਿਕਾਰੀਆਂ ਨੇ ਅੱਜ ਦੱਸਿਆ ਕਿ ਉਹ ਪੁੱਜ ਨਹੀਂ ਰਹੇ।