ਅੰਮ੍ਰਿਤਸਰ: ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਤਹਿਤ ਖੇਤਰੀ ਆਊਟਰੀਚ ਬਿਊਰੋ ਚੰਡੀਗੜ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਵਿੱਚ ਲਾਈਟ ਐਂਡ ਸਾਊਂਡ ਸ਼ੋਅ 'ਜਗਿ ਚਾਨਣ ਹੋਆ' ਤੇ ਮਲਟੀ ਮੀਡੀਆ ਐਗਜ਼ੀਬੀਸ਼ਨ ਦਾ ਆਯੋਜਨ ਕੀਤਾ ਜਾਵੇਗਾ। ਖੇਤਰੀ ਆਊਟਰੀਚ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਪ੍ਰੋਗਰਾਮ 12 ਨਵੰਬਰ ਤੱਕ ਚੱਲਣਗੇ।
550ਵਾਂ ਪ੍ਰਕਾਸ਼ ਪੁਰਬ: ਲਾਈਟ ਐਂਡ ਸਾਊਂਡ ਸ਼ੋਅ 'ਜਗਿ ਚਾਨਣ ਹੋਆ' ਤੇ ਮਲਟੀ ਮੀਡੀਆ ਐਗਜ਼ੀਬੀਸ਼ਨ ਦਾ ਆਯੋਜਨ - 550th prakash purb
ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਤਹਿਤ ਖੇਤਰੀ ਆਊਟਰੀਚ ਬਿਊਰੋ ਚੰਡੀਗੜ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਵਿੱਚ ਲਾਈਟ ਐਂਡ ਸਾਊਂਡ ਸ਼ੋਅ 'ਜਗਿ ਚਾਨਣ ਹੋਆ' ਤੇ ਮਲਟੀ ਮੀਡੀਆ ਐਗਜ਼ੀਬੀਸ਼ਨ ਦਾ ਆਯੋਜਨ ਕੀਤਾ ਜਾਵੇਗਾ। ਖੇਤਰੀ ਆਊਟਰੀਚ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਪ੍ਰੋਗਰਾਮ 12 ਨਵੰਬਰ ਤੱਕ ਚੱਲਣਗੇ।
ਆਊਟਰੀਚ ਬਿਓਰੋ ਤੇ ਕਮਿਊਨਿਕੇਸ਼ਨ ਦੇ ਡਾਇਰੈਕਟਰ ਜਨਰਲ ਸ੍ਰੀ ਸਤੇਂਦਰ ਪ੍ਰਕਾਸ਼ ਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਐਸ ਐਸ ਢਿੱਲੋਂ ਕੱਲ੍ਹ 7 ਨਵੰਬਰ ਨੂੰ ਬਾਅਦ ਦੁਪਹਿਰ 3 ਵਜੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਦੇ ਪਾਈਟੈਕਸ ਗਰਾਊਂਡ ਵਿੱਚ ਇਸ ਦਾ ਉਦਘਾਟਨ ਕਰਨਗੇ।
ਇਸ ਦੌਰਾਨ ਲੋਕਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ 'ਤੇ ਅਧਾਰਿਤ ਜਾਣਕਾਰੀ ਦਿੱਤੀ ਜਾਵੇਗੀ। ਲਾਈਟ ਐਂਡ ਸਾਊਂਡ ਦਾ ਪ੍ਰੋਗਰਾਮ ਰੋਜ਼ਾਨਾ ਸ਼ਾਮ ਸਾਢੇ 6 ਤੋਂ ਸਾਢੇ 8 ਵਜੇ ਤੱਕ ਹੋਵੇਗਾ, ਜਦਕਿ ਮਲਟੀ ਮੀਡੀਆ ਪ੍ਰਦਰਸ਼ਨੀ ਦਾ ਸਮਾਂ ਸਵੇਰੇ 10 ਤੋਂ ਰਾਤ 9 ਵਜੇ ਤਕ ਦਾ ਰਹੇਗਾ। ਇਸ ਪ੍ਰੋਗਰਾਮ ਵਿੱਚ ਦਾਖ਼ਲਾ ਮੁਫ਼ਤ ਹੋਵੇਗਾ।