ਅੰਮ੍ਰਿਤਸਰ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਨਨਕਾਣਾ ਸਾਹਿਬ ਦੀ ਧਰਤੀ ਤੋਂ ਰਵਾਨਾ ਹੋਇਆ ਨਗਰ ਕੀਰਤਨ ਥੋੜੇ ਹੀ ਸਮੇਂ ਵਿੱਚ ਭਾਰਤ ਪੁੱਜਣ ਵਾਲਾ ਹੈ। ਇਸ ਦੇ ਨਾਲ ਹੀ ਜਦੋਂ ਨਗਰ ਕੀਰਤਨ ਅਟਾਰੀ ਸਰਹੱਦ 'ਤੇ ਪਹੁੰਚੇਗਾ, ਉਦੋਂ ਪਾਲਕੀ ਸਾਹਿਬ ਬਦਲੀ ਜਾਵੇਗੀ ਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਦੂਜੀ ਪਾਲਕੀ ਸਾਹਿਬ ਵਿੱਚ ਸ਼ੁਸ਼ੋਭਿਤ ਕੀਤਾ ਜਾਵੇਗਾ।
ਭਾਰਤ ਪਹੁੰਚਣ 'ਤੇ ਗੁਰੂ ਗ੍ਰੰਥ ਸਾਹਿਬ ਇਸ ਪਾਲਕੀ 'ਚ ਹੋਣਗੇ ਸ਼ੁਸ਼ੋਭਿਤ - 550ਵਾਂ ਪ੍ਰਕਾਸ਼ ਪੁਰਬ
ਦੁਨੀਆ ਦਾ ਪਹਿਲਾ ਕੌਮਾਂਤਰੀ ਨਗਰ ਕੀਰਤਨ ਨਨਕਾਣਾ ਸਾਹਿਬ ਦੀ ਧਰਤੀ ਤੋਂ ਭਾਰਤ ਲਈ ਰਵਾਨਾ ਹੋਇਆ ਨਗਰ ਕੀਰਤਨ ਥੋੜੀ ਹੀ ਦੇਰ ਵਿੱਚ ਅਟਾਰੀ ਸਰਹੱਦ 'ਤੇ ਪਹੁੰਚਣ ਵਾਲਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਨਗਰ ਕੀਰਤਨ ਭਾਰਤ ਪਹੁੰਚਣ 'ਤੇ ਪਾਲਕੀ ਬਦਲੀ ਜਾਵੇਗੀ ਤੇ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਦੂਜੀ ਪਾਲਕੀ ਸਾਹਿਬ ਵਿੱਚ ਸ਼ੁਸ਼ੋਭਿਤ ਕੀਤਾ ਜਾਵੇਗਾ।
ਫ਼ੋਟੋ
ਅਟਾਰੀ ਸਰਹੱਦ 'ਤੇ ਪਾਲਕੀ ਸਾਹਿਬ ਨੂੰ ਮਹਿਕਦੇ ਫੁੱਲਾਂ ਨਾਲ ਸਜਾਇਆ ਗਿਆ ਹੈ ਤੇ ਜਿਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਮੌਜੂਦ ਹਨ। ਇਸ ਦੌਰਾਨ ਸ੍ਰੀ ਨਨਕਾਣਾ ਸਾਹਿਬ ਤੋਂ ਅਰੰਭ ਹੋਏ ਰਵਾਨਾ ਹੋ ਕੇ ਭਾਰਤ ਪਹੁੰਚਣ ਵਾਲੇ ਨਗਰ ਕੀਰਤਨ ਦੇ ਸਵਾਗਤ ਲਈ ਅਟਾਰੀ ਸਰਹੱਦ ‘ਤੇ ਐਸਜੀਪੀਸੀ ਦੇ ਅਧਿਕਾਰੀ ਅਤੇ ਮੈਂਬਰ ਪਹੁੰਚ ਗਏ ਹਨ।ਇਹ ਕੌਮਾਂਤਰੀ ਨਗਰ ਕੀਰਤਨ 1 ਅਗਸਤ ਤੋਂ ਸ਼ੁਰੂ ਹੋ ਕੇ 3 ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ।