ਅਜਨਾਲਾ:ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵੱਲੋਂ 2 ਅਗਸਤ ਨੂੰ ਸਕੂਲ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਸੀ। ਜਿਸ ਤੋਂ ਬਾਅਦ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਕੋਰੋਨਾ ਟੈਸਟ ਕੀਤੇ ਜਾ ਰਹੇ ਸਨ। ਜਿਸ ਦੌਰਾਨ ਸਰਹੱਦੀ ਤਹਿਸੀਲ ਅਜਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਸਕੂਲ ਦੀਆਂ 9 ਵਿਦਿਆਰਥਣਾਂ ਤੋਂ ਇਲਾਵਾ ਇੱਕ ਹੋਰ ਵਿਅਕਤੀ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਪਾਈ ਗਈ। ਜਿਸ ਤੋਂ ਬਾਅਦ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਕੂਲ ਨੂੰ 14 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਅਤੇ ਸਾਰੇ ਸਟਾਫ਼ 'ਤੇ ਵਿਦਿਆਰਥੀਆਂ ਦੀ ਟੈਸਟਿੰਗ ਕੀਤੀ ਜਾ ਰਹੀ ਹੈ।
ਕੋਰੋਨਾ ਦੀ ਤੀਜੀ ਲਹਿਰ ਦੀ ਦਸਤਕ ! ਸਕੂਲਾਂ ’ਚ ਫੈਲ ਰਿਹਾ ਵਧੇਰੇ ਕੋਰੋਨਾ - ਕੋਰੋਨਾ ਪੋਜ਼ਿਟਿਵ
ਅਜਨਾਲਾ 'ਚ ਸੀਨੀਅਰ ਸੈਕੰਡਰੀ ਸਕੂਲ ਦੀਆਂ 8 ਵਿਦਿਆਰਥਣਾਂ ਕੋਰੋਨਾ ਪੌਜ਼ੀਟਿਵ ਆਈਆਂ ਹਨ, ਜਿਨ੍ਹਾਂ ਨੂੰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ 14 ਦਿਨਾਂ ਲਈ ਸਕੂਲ ਨੂੰ ਬੰਦ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਮਓ ਅਜਨਾਲਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੀਤੀ ਜਾਰੀ ਟੈਸਟਿੰਗ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਵਿਖੇ 60 ਵਿਦਿਆਰਥੀਆਂ ਦੀ ਟੈਸਟਿੰਗ ਕੀਤੀ ਗਈ ਸੀ। ਜਿਸ ਦੌਰਾਨ ਵੱਖ-ਵੱਖ ਪਿੰਡਾਂ ਦੀਆਂ 8 ਲੜਕੀਆਂ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਪਾਈ ਗਈ ਹੈ ਅਤੇ ਇੱਕ ਹੋਰ ਵਿਅਕਤੀ ਦੀ ਵੀ ਕੋਰੋਨਾ ਰਿਪੋਰਟ ਪੌਜ਼ੀਟਿਵ ਪਾਈ ਗਈ।
ਜਿਸ ਤੋਂ ਬਾਅਦ ਸਕੂਲ ਦੇ ਬਾਕੀ ਸਟਾਫ਼ 'ਤੇ ਵਿਦਿਆਰਥੀਆਂ ਦੀ ਲਗਾਤਾਰ ਟੈਸਟਿੰਗ ਕੀਤੀ ਜਾ ਰਹੀ ਹੈ ਅਤੇ ਪੂਰੇ ਸਕੂਲ ਨੂੰ ਸੈਨੀਟਾਈਜ਼ਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਬੰਧੀ ਸਕੂਲ ਦੇ ਪ੍ਰਿੰਸੀਪਲ ਇੰਦਰਜੀਤ ਸਿੰਘ ਨੇ ਦੱਸਿਆ ਕਿ ਸਕਲ ਨੂੰ ਹਦਾਇਤਾਂ ਮੁਤਾਬਿਕ ਵਿਦਿਆਰਥੀਆਂ ਨੂੰ ਘਰ ਵਿੱਚ ਇਕਾਂਤਵਾਸ ਕਰ ਸਕੂਲ ਨੂੰ 14 ਦਿਨਾਂ ਲਈ ਬੰਦ ਕੀਤਾ ਗਿਆ ਹੈ ਅਤੇ ਅਧਿਆਪਕਾਂ ਦੇ ਟੈਸਟ ਕਰਵਾਏ ਜਾ ਰਹੇ ਹਨ।