ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ (Prakash Purab) ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ (Gurdwara Nankana Sahib) ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਸਿੱਖ ਸ਼ਰਧਾਲੂਆਂ ਦਾ ਜੱਥਾ 17 ਨਵੰਬਰ ਨੂੰ ਰਵਾਨਾ ਹੋਵੇਗਾ। ਸ਼੍ਰੋਮਣੀ ਕਮੇਟੀ ਵੱਲੋਂ 1046 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ। ਇੰਨ੍ਹਾਂ ਭੇਜੇ ਗਏ ਪਾਸਪੋਰਟ ਦੇ ਵਿੱਚੋਂ 855 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 1046 ਸ਼ਰਧਾਲੂਆਂ ਵਿੱਚੋਂ 191 ਨੂੰ ਵੀਜ਼ੇ ਨਹੀਂ ਮਿਲ ਸਕੇ। ਉਨ੍ਹਾ ਦੱਸਿਆ ਕਿ ਇਸ ਵਾਰ ਪਾਕਿਸਤਾਨ ਜਾਣ ਵਾਲਾ ਜੱਥਾ ਕੇਵਲ 25-26 ਤਰੀਕ ਤੱਕ ਦੀ ਯਾਤਰਾ ਕਰ ਸਕੇਗਾ। ਉਨ੍ਹਾਂ ਦੱਸਿਆ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ (Gurdwara Nankana Sahib) ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ 17 ਨਵੰਬਰ ਨੂੰ ਜੱਥਾ ਰਵਾਨਾ ਹੋਣਾ ਹੈ।। ਬੁਲਾਰੇ ਅਨੁਸਾਰ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨ ਟੈਸਟ ਮੁਫ਼ਤ ਕਰਨ ਲਈ 2 ਦਿਨ ਦਾ ਕੈਂਪ ਲਗਾਇਆ ਗਿਆ ਹੈ।