ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਇਨਸਾਨੀਅਤ ਉਸ ਸਮੇਂ ਸ਼ਰਮਸਾਰ ਹੋ ਗਈ, ਜਦੋਂ 19 ਸਾਲਾਂ ਲੜਕੇ ਵੱਲੋਂ ਇੱਕ 6 ਸਾਲ ਦੇ ਬੱਚੇ ਨਾਲ ਕੁਕਰਮ (man raped a 6 year old child in Amritsar) ਕੀਤਾ ਗਿਆ। ਦੱਸ ਦਈਏ ਕਿ ਇਕ 19 ਸਾਲਾ ਲੜਕੇ ਵੱਲੋਂ ਛੋਟੇ ਬੱਚੇ ਨੂੰ ਵਰਗਲਾ ਕੇ ਆਪਣੇ ਘਰ ਲਿਜਾ ਕੇ ਉਸ ਨਾਲ ਕੁਕਰਮ ਕੀਤਾ ਗਿਆ। ਜਿਸ ਤੋਂ ਬਾਅਦ ਪੀੜਤ ਪਰਿਵਾਰ ਨੂੰ ਪਤਾ ਲੱਗਣ ਤੋਂ ਬਾਅਦ ਉਨ੍ਹਾਂ ਵੱਲੋਂ ਇਕ ਦਰਖਾਸਤ ਦਿੱਤੀ ਗਈ ਹੈ ਅਤੇ ਪੀੜਤ ਬੱਚੇ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਤੇ ਪੁਲਿਸ ਵੱਲੋਂ ਆਰੋਪੀ ਲੜਕੇ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਆਰੋਪੀ ਲੜਕੇ ਦੇ ਪਰਿਵਾਰ ਵੱਲੋਂ ਪੀੜਤ ਪਰਿਵਾਰ ਨੂੰ ਪੈਸੇ ਦੇਣ ਦਾ ਦਬਾਅ:-ਇਸ ਸਬੰਧੀ ਪੀੜਤ ਬੱਚੇ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਉਸ ਦੇ ਬੱਚੇ ਨੂੰ ਉਹਨਾਂ ਦੇ ਘਰ ਦੇ ਨਜ਼ਦੀਕ ਹੀ ਰਹਿਣ ਵਾਲੇ ਇਕ ਲੜਕੇ ਵੱਲੋਂ ਬੱਚੇ ਦੇ ਨਾਲ ਕੁਕਰਮ ਕੀਤਾ ਗਿਆ ਅਤੇ ਮੁਲਜ਼ਮ ਲੜਕੇ ਦੇ ਪਰਿਵਾਰ ਵੱਲੋਂ ਪੀੜਤ ਪਰਿਵਾਰ ਨੂੰ ਪੈਸੇ ਦੇਣ ਦਾ ਦਬਾਅ ਵੀ ਪਾਇਆ ਜਾ ਰਿਹਾ ਹੈ। ਉੱਥੇ ਹੀ ਪੀੜਤ ਪਰਿਵਾਰ ਵੱਲੋਂ ਪੁਲਿਸ ਪਾਸੋਂ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ।