ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ’ਤੇ ਬੈਠ ਕੇ ਕਿਸਾਨਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉੱਥੇ ਹੀ ਹੁਣ ਇੱਕ ਵਾਰ ਫਿਰ ਤੋਂ ਕਿਸਾਨ ਆਗੂਆਂ ਵੱਲੋਂ ਦਿੱਲੀ ਵੱਲ ਨੂੰ ਤਿਆਰੀ ਖਿੱਚੀ ਜਾ ਰਹੀ ਹੈ। ਅੰਮ੍ਰਿਤਸਰ ਵਿਚੋਂ ਕਿਸਾਨਾਂ ਦਾ ਵੱਡਾ ਜਥਾ ਦਿੱਲੀ ਨੂੰ ਰਵਾਨਾ ਹੋਇਆ ਹੈ। ਕਿਸਾਨਾਂ ਦਾ ਸਾਫ ਕਹਿਣਾ ਹੈ ਕਿ ਕੇਂਦਰ ਸਰਕਾਰ ਆਪਣੇ ਜਿੱਦ ਨੂੰ ਛੱਡ ਕੇ ਪਾਸ ਕੀਤੇ ਹੋਏ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰ ਦੇਵੇ।
ਬਾਰਡਰ 'ਤੇ ਗਰਮੀ ਨੂੰ ਲੈ ਕੇ ਤਿਆਰੀਆਂ ਸ਼ੁਰੂ
ਜ਼ਿਕਰਯੋਗ ਹੈ ਕਿ ਪਹਿਲਾਂ ਠੰਡ ਤੋਂ ਬਚਣ ਲਈ ਕਿਸਾਨਾਂ ਵੱਲੋਂ ਟਰਾਲੀਆਂ ਦੇ ਉੱਪਰ ਤਿੰਨ-ਤਿੰਨ ਤਰਪਾਲਾਂ ਪਾ ਕੇ ਸਰਦੀ ਤੋਂ ਬਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਪਰ ਹੁਣ ਗਰਮੀ ਦਾ ਮੌਸਮ ਵੇਖ ਹੁਣ ਟਰੈਕਟਰਾਂ ਦੇ ਅਤੇ ਟਰਾਲੀਆਂ ਦੇ ਵਿੱਚ ਏਸੀ ਤੱਕ ਲਗਵਾਏ ਜਾ ਰਹੇ ਹਨ। ਜਿਸ ਨਾਲ ਕਿਸਾਨਾਂ ਨੂੰ ਗਰਮੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਹੋ ਸਕੇ।