ਅੰਮ੍ਰਿਤਸਰ: ਨਵਜੋਤ ਸਿੱਧੂ ਲਈ ਵਿਵਾਦ ਕੋਈ ਨਵੀਂ ਗੱਲ ਨਹੀਂ, ਪਰ ਇਸ ਵਾਰ ਸਿੱਧੂ ਇੱਕ ਸ਼ਾਲ ਨੂੰ ਲੈ ਕੇ ਵਿਵਾਦਾਂ ’ਚ ਘਿਰ ਗਏ ਹਨ। ਦਰਅਸਲ ਕੁਝ ਦਿਨ ਪਹਿਲਾਂ ਇੱਕ ਤਸਵੀਰ ’ਚ ਸਿੱਧੂ ਵੱਲੋਂ ਲਏ ਗਏ ਸ਼ਾਲ ’ਤੇ ਇੱਕ ਓਂਕਾਰ ਅਤੇ ਖ਼ਾਲਸੇ ਦੇ ਖੰਡੇ ਦੇ ਚਿੰਨ੍ਹ ਨਜ਼ਰ ਆ ਰਹੇ ਸਨ, ਜੋ ਕਿ ਸਿੱਖ ਧਰਮ ਦੇ ਧਾਰਮਿਕ ਚਿੰਨ੍ਹ ਹਨ।
ਸਿੱਧੂ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਪਹੁੰਚਿਆ ਸ੍ਰੀ ਅਕਾਲ ਤਖ਼ਤ ਸਾਹਿਬ - ਧਾਰਮਿਕ ਭਾਵਨਾਵਾਂ
ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਤੇ ਪੈਦਾ ਹੋਏ ਵਿਵਾਦ ਤੋਂ ਬਾਅਦ ਸਿੱਖ ਆਗੂ ਪਰਮਜੀਤ ਅਕਾਲੀ ਸ਼ੁੱਕਰਵਾਰ ਨੂੰ ਅਕਾਲ ਤਖ਼ਤ ਸਾਹਿਬ ’ਤੇ ਇਸ ਸਬੰਧੀ ਮੰਗ ਪੱਤਰ ਦੇਣ ਪਹੁੰਚੇ।
ਤਸਵੀਰ
ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ’ਤੇ ਪੈਦਾ ਹੋਏ ਵਿਵਾਦ ਤੋਂ ਬਾਅਦ ਸਿੱਖ ਆਗੂ ਪਰਮਜੀਤ ਅਕਾਲੀ ਸ਼ੁੱਕਰਵਾਰ ਨੂੰ ਅਕਾਲ ਤਖ਼ਤ ਸਾਹਿਬ ’ਤੇ ਇਸ ਸਬੰਧੀ ਮੰਗ ਪੱਤਰ ਦੇਣ ਪਹੁੰਚੇ। ਇਸ ਮੌਕੇ ਉਨ੍ਹਾਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਗੇ ਸਿੱਧੂ ਨੂੰ ਅਕਾਲ ਤਖ਼ਤ ਸਾਹਿਬ ’ਤੇ ਤਲੱਬ ਕਰਨ ਦੀ ਮੰਗ ਕੀਤੀ। ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਿੱਧੂ ਖ਼ਿਲਾਫ਼ ਪੁਲਿਸ ਕੋਲ ਵੀ ਕਾਨੂੰਨ ਤਹਿਤ ਸ਼ਿਕਾਇਤ ਦਰਜ ਕਰਵਾਈ ਜਾਵੇਗੀ।