ਅੰਮ੍ਰਿਤਸਰ :ਬਾਲੀਵੁੱਡ ਕਲਾਕਾਰ ਅਕਸ਼ੈ ਕੁਮਾਰ ਦੀ ਨਵੀਂ ਫਿਲਮ "ਮਿਸ਼ਨ ਰਾਣੀਗੰਜ" ਆ ਰਹੀ ਹੈ। ਇਸ ਫਿਲਮ (Movie Mission Raniganj) ਦੇ ਰੀਅਲ ਹੀਰੋ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ ਹੈ। ਇਸ ਬਾਰੇ ਉਨ੍ਹਾਂ ਵੱਲੋਂ ਇਸ ਫਿਲਮ ਨਾਲ ਜੁੜੀਆਂ ਬਹਾਦਰੀ ਦੀਆਂ ਗੱਲਾਂ ਨੂੰ ਸਾਂਝਾ ਕੀਤਾ ਗਿਆ ਹੈ।
ਮਿਸ਼ਨ ਰਾਣੀਗੰਜ ਅੰਮ੍ਰਿਤਸਰ ਦੇ ਇੰਜੀਨੀਅਰ ਜਸਵੰਤ ਸਿੰਘ ਗਿੱਲ ਦੀ ਬਹਾਦਰੀ ਦੀ ਕਹਾਣੀ ਹੈ (Engineer Jaswant Singh Gill of Amritsar) ਪਰ ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਉਹ ਇਸ ਸੰਸਾਰ ਨੂੰ ਛੱਡ ਗਏ ਹਨ। 2019 ਵਿੱਚ ਉਹ ਸਵਰਗ ਸਿਧਾਰ ਗਏ ਸਨ। ਉਨ੍ਹਾਂ ਦੇ ਲੜਕੇ ਡਾ. ਸਰਪ੍ਰੀਤ ਗਿੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 1989 ਵਿੱਚ ਪੱਛਮੀ ਬੰਗਾਲ ਦੇ ਰਾਣੀਗੰਜ ਵਿੱਚ ਕੋਇਲੇ ਦੀ ਖਾਣ ਵਿੱਚ ਫਸੇ 65 ਲੋਕਾਂ ਦੀ ਜਾਨ ਬਚਾਉਣ ਵਾਲੇ ਜਸਵੰਤ ਸਿੰਘ ਗਿੱਲ ਨੂੰ ਰਾਸ਼ਟਰੀ ਪੁਰਸਕਾਰ ਮਿਲੇ ਹਨ।
ਅਕਸ਼ੈ ਕੁਮਾਰ ਨਿਭਾਉਣਗੇ ਭੂਮਿਕਾ :ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਵਰਲਡ ਰਿਕਾਰਡ ਵੀ ਬਣਾਇਆ ਸੀ। ਬਾਲੀਵੁੱਡ ਕਲਾਕਾਰ ਅਕਸ਼ੈ ਕੁਮਾਰ ਦੀ ਆਉਣ ਵਾਲੀ ਫਿਲਮ ਵਿੱਚ ਉਹ ਜਸਵੰਤ ਸਿੰਘ ਗਿੱਲ ਦੀ ਭੂਮਿਕਾ ਨਿਭਾਉਣਗੇ। (What is the story of Mission Raniganj movie) ਉਨ੍ਹਾਂ ਨੂੰ ਕੈਪਸੂਲ ਮੈਨ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਜਸਵੰਤ ਗਿੱਲ ਅੰਮ੍ਰਿਤਸਰ ਦੇ ਵਸਨੀਕ ਸਨ ਅਤੇ 2019 ਸਨ ਵਿੱਚ ਉਨ੍ਹਾਂ ਦੀ ਮੌਤ ਹੋ ਗਈ ਸੀ ਪਰ ਹੁਣ ਉਨ੍ਹਾਂ ਦੀ ਮਜ਼ਦੂਰਾਂ ਨੂੰ ਬਚਾਉਣ ਦੀ ਕਹਾਣੀ ਵੱਡੇ ਪਰਦੇ 'ਤੇ ਆਵੇਗੀ, ਜਿਸ 'ਚ ਅਕਸ਼ੈ ਕੁਮਾਰ ਜਸਵੰਤ ਸਿੰਘ ਗਿੱਲ ਦਾ ਕਿਰਦਾਰ ਨਿਭਾਉਣਗੇ।
ਅੰਮ੍ਰਿਤਸਰ ਦੇ ਇਕ ਚੌਂਕ ਨੂੰ ਜਸਵੰਤ ਸਿੰਘ ਗਿੱਲ ਦਾ ਨਾਂ ਦਿੱਤਾ ਗਿਆ ਹੈ। ਸਰਵੋਤਮ ਜੀਵਨ ਰਕਸ਼ਾ ਪਦਕ ਨਾਲ ਵੀ ਕੇਂਦਰ ਸਰਕਾਰ ਵਲੋਂ ਨਵਾਜਿਆ ਗਿਆ ਸੀ। ਜਸਵੰਤ ਗਿੱਲ ਦੇ ਬੇਟੇ ਡਾ: ਗਿੱਲ ਦਾ ਕਹਿਣਾ ਹੈ ਕਿ ਉਨ੍ਹਾਂ (Bollywood actor Akshay Kumar) ਨੂੰ ਖੁਸ਼ੀ ਹੈ ਕਿ ਉਨ੍ਹਾਂ ਦੇ ਪਿਤਾ ਦੀ ਜੀਵਨੀ 'ਤੇ ਫਿਲਮ ਆ ਰਹੀ ਹੈ, ਜਿਸ 'ਚ ਅਕਸ਼ੈ ਕੁਮਾਰ ਅਦਾਕਾਰੀ ਕਰ ਰਹੇ ਹਨ ਅਤੇ ਲੋਕ ਉਨ੍ਹਾਂ ਦੀ ਜ਼ਿੰਦਗੀ ਦੀ ਸੱਚੀ ਘਟਨਾ ਬਾਰੇ ਜਾਣ ਸਕਣਗੇ।