ਅੰਮ੍ਰਿਤਸਰ:ਪੰਜਾਬ ਵਿੱਚ ਆਪ ਦੀ ਸਰਕਾਰ ਬਣਿਆ ਨੂੰ ਅਜੇ ਇੱਕ ਮਹੀਨੇ ਤੋਂ ਉਪਰ ਦਾ ਸਮਾਂ ਹੋਇਆ ਹੈ, ਪਰ ਦੂਜੇ ਪਾਸੇ ਪੰਜਾਬ ਵਿੱਚ ਗੋਲੀਆਂ ਚੱਲਣ ਦੀਆਂ ਵਾਰਦਾਤਾਂ ਵੀ ਲਗਾਤਾਰ ਵੱਧਦੀਆਂ ਜਾ ਰਹੀਆਂ ਹਨ। ਜਿਸ ਤੋਂ ਬਾਅਦ ਪੰਜਾਬ ਵਿੱਚ ਇਸ ਤਰ੍ਹਾਂ ਦੇ ਹਲਾਤਾਂ 'ਤੇ ਵਿਰੋਧੀਆਂ ਪਾਰਟੀਆਂ ਵੱਲੋਂ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ।
ਅਜਿਹਾ ਹੀ ਇੱਕ ਲੜਾਈ ਦਾ ਮਾਮਲਾ ਅੰਮ੍ਰਿਤਸਰ ਥਾਣਾ ਕੋਤਵਾਲੀ ਅਧੀਨ ਪੈਂਦੇ ਇਲਾਕੇ ਗੁਦਾਮ ਮੁਹੱਲੇ ਵਿੱਚ ਉਸ ਵੇਲੇ ਸਥਿਤੀ ਤਣਾਅਪੂਰਨ ਹੋ ਗਈ, ਜਦੋਂ ਇਕ ਛੋਟੀ ਜਿਹੀ ਗਲੀ ਵਿੱਚ ਕੰਧ ਕਰਨ ਨੂੰ ਲੈ ਕੇ 2 ਪਰਿਵਾਰਾਂ ਵਿਚਾਲੇ ਝਗੜਾ ਹੋ ਗਿਆ। ਇਸ ਝਗੜੇ ਦੌਰਾਨ ਇਕ ਧਿਰ ਨੇ ਦੂਸਰੀ ਧਿਰ 'ਤੇ ਹਮਲਾ ਕਰਨ ਦੇ ਵੀ ਇਲਜ਼ਾਮ ਲਗਾਏ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੱਕ ਧਿਰ ਨੇ ਦੱਸਿਆ ਕਿ ਪਿਛਲੇ 60 ਤੋਂ 65 ਸਾਲ ਤੋਂ ਇਸ ਛੋਟੀ ਜਿਹੀ ਗਲੀ ਵਿੱਚੋਂ ਆਉਣ- ਜਾਣ ਲਈ ਰਸਤਾ ਬਣਿਆ ਹੋਇਆ ਸੀ, ਲੇਕਿਨ ਉਨ੍ਹਾਂ ਦੇ ਹੀ ਪਰਿਵਾਰ ਦੇ ਕੁੱਝ ਮੈਂਬਰਾਂ ਵੱਲੋਂ ਇਸ 'ਤੇ ਹੁਣ ਆਪਣੀ ਮਾਲਕੀ ਦਿਖਾ ਕੇ ਇਸ 'ਤੇ ਕੰਧ ਕੀਤੀ ਜਾ ਗਈ, ਜਦੋਂ ਸਵੇਰੇ ਅਸੀਂ ਇਸ ਦਾ ਵਿਰੋਧ ਕੀਤਾ ਤਾਂ ਉਸ ਨੇ ਕੁਝ ਅਣਪਛਾਤੇ ਨੌਜਵਾਨਾਂ ਨੂੰ ਬੁਲਾ ਕੇ ਉਨ੍ਹਾਂ 'ਤੇ ਹਮਲਾ ਕਰਵਾ ਦਿੱਤਾ ਤੇ ਉਨ੍ਹਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ। ਪਰ ਹੁਣ ਉਨ੍ਹਾਂ ਨੇ ਇਸ ਦੀ ਦਰਖਾਸਤ ਥਾਣਾ ਕੋਤਵਾਲੀ ਪੁਲਿਸ ਨੂੰ ਦਰਜ ਕਰਵਾਈ ਹੈ।