ਅੰਮ੍ਰਿਤਸਰ :ਅੰਮ੍ਰਿਤਸਰ ਦਿਹਾਤੀ ਇਲਾਕੇ ਵਿੱਚ ਇੱਕ ਦੋਸਤ ਵੱਲੋਂ ਹੀ ਆਪਣੇ ਦੋਸਤ ਦਾ ਕਤਲ ਕਰ ਦਿੱਤਾ ਗਿਆ। ਉਸ ਨੇ ਇਹ ਕਤਲ ਪੈਸਿਆਂ ਦੇ ਲਾਲਚ ਕਾਰਨ ਕੀਤਾ ਸੀ। ਇਹ ਘਟਨਾ 21 ਨਵੰਬਰ 2022 ਦੀ ਹੈ ਜਦੋਂ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਸੱਤ ਅਣਪਛਾਤੇ ਵਿਅਕਤੀਆਂ ਦੇ ਉਪਰ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਸੀ। ਪੁਲਿਸ ਨੇ ਇਸ ਕਤਲ ਮਾਮਲੇ ਵਿਚ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਦੋਸਤ ਨੇ ਹੀ ਕੀਤਾ ਕਤਲ:ਇਸ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 21 ਨਵੰਬਰ 2022 ਨੂੰ ਪਰਮਜੀਤ ਸਿੰਘ ਨਾਮਕ ਵਿਅਕਤੀ ਦੇ ਕਤਲ ਦੀ ਘਟਨਾ ਸਾਹਮਣੇ ਆਈ ਸੀ ਜਿਸ ਮਾਮਲੇ ਵਿੱਚ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਜਿਸ ਵਿੱਚ ਪਤਾ ਲੱਗਿਆ ਹੈ ਕਿ ਪਰਮਜੀਤ ਦਾ ਕਤਲ ਉਸਦੇ ਹੀ ਦੋਸਤ ਪ੍ਰਤਾਪ ਸਿੰਘ ਨੇ ਕੀਤਾ ਹੈ ਕਿਉਂਕਿ ਪ੍ਰਤਾਪ ਸਿੰਘ ਨੂੰ ਪਤਾ ਸੀ ਕਿ ਪਰਮਜੀਤ ਸਿੰਘ ਕੋਲ ਬਹੁਤ ਸਾਰੇ ਪੈਸੇ ਹਨ।