ਅੰਮ੍ਰਿਤਸਰ: ਦਿੱਲੀ ਸੰਘਰਸ਼ ਲਈ ਕਿਸਾਨਾਂ ਦੀ ਲਾਮਬੰਦੀ ਕਰਨ ਲਈ 21 ਮਾਰਚ ਨੂੰ ਜੰਡਿਆਲਾ ਗੁਰੂ ਦੀ ਦਾਣਾ ਮੰਡੀ 'ਚ ਕਿਸਾਨਾਂ ਵਲੋਂ ਕੇਂਦਰ ਸਰਕਾਰ ਖਿਲਾਫ਼ ਰੈਲੀ ਕੀਤੀ ਜਾਵੇਗੀ। ਜਿਸ ਨੂੰ ਲੈਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਿਸਾਨ ਆਗੂਆਂ ਵਲੋਂ ਅਰਦਾਸ ਵੀ ਕੀਤੀ ਗਈ। ਇਸ ਦੇ ਨਾਲ ਹੀ ਕਿਸਾਨਾਂ ਦਾ ਕਹਿਣਾ ਕਿ ਉਨ੍ਹਾਂ ਵਲੋਂ ਅਰਦਾਸ ਕੀਤੀ ਗਈ ਜਿਹੜੇ ਕਿਸਾਨ ਦਿੱਲੀ ਦੀਆਂ ਜੇਲ੍ਹਾਂ 'ਚ ਬੰਦ ਹਨ, ਉਨ੍ਹਾਂ ਦੀ ਜਲਦ ਰਿਹਾਈ ਹੋਵੇ ਅਤੇ ਕਿਸਾਨੀ ਸੰਘਰਸ਼ 'ਚ ਜੋ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ, ਉਨ੍ਹਾਂ ਦੀ ਆਤਮਾ ਨੂੰ ਪ੍ਰਮਾਤਮਾ ਸ਼ਾਂਤੀ ਦੇਵੇ।
ਜੰਡਿਆਲਾ ਗੁਰੂ ਦੀ ਦਾਣਾਮੰਡੀ 'ਚ ਕੀਤੀ ਜਾਵੇਗੀ ਕਿਸਾਨਾਂ ਵਲੋਂ ਵਿਸ਼ਾਲ ਰੈਲੀ - farmers will be held
ਦਿੱਲੀ ਸੰਘਰਸ਼ ਲਈ ਕਿਸਾਨਾਂ ਦੀ ਲਾਮਬੰਦੀ ਕਰਨ ਲਈ 21 ਮਾਰਚ ਨੂੰ ਜੰਡਿਆਲਾ ਗੁਰੂ ਦੀ ਦਾਣਾ ਮੰਡੀ 'ਚ ਕਿਸਾਨਾਂ ਵਲੋਂ ਕੇਂਦਰ ਸਰਕਾਰ ਖਿਲਾਫ਼ ਰੈਲੀ ਕੀਤੀ ਜਾਵੇਗੀ। ਜਿਸ ਨੂੰ ਲੈਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕਿਸਾਨ ਆਗੂਆਂ ਵਲੋਂ ਅਰਦਾਸ ਵੀ ਕੀਤੀ ਗਈ।
ਕਿਸਾਨਾਂ ਦਾ ਕਹਿਣਾ ਕਿ ਕੇਂਦਰ ਵਲੋਂ ਲੈਕੇ ਆਉਂਦੇ ਖੇਤੀ ਕਾਨੂੰਨਾਂ ਨੂੰ ਲੈਕੇ ਇਹ ਅੰਦੋਲਨ ਹੁਣ ਜਨ ਅੰਦੋਲਨ ਬਣ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ਼ ਹਰ ਵਰਗ ਕਿਸਾਨਾਂ ਦਾ ਸਾਥ ਦੇ ਰਿਹਾ ਹੈ। ਕਿਸਾਨਾਂ ਦਾ ਕਹਿਣਾ ਕਿ ਹੁਣ ਦੇਸ਼ ਦੀ ਕੇਂਦਰ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਇਹ ਤਿੰਨ ਕਾਨੂੰਨ ਕਿਸਾਨਾਂ ਦੇ ਹਿੱਤ 'ਚ ਨਹੀਂ ਹਨ, ਕਿਉਂਕਿ ਹਰ ਵਰਗ ਵਲੋਂ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ, ਇਸ ਲਈ ਇਨ੍ਹਾਂ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਉਂਨ੍ਹਾਂ ਕਿਹਾ ਕਿ ਕੇਂਦਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਦੀ ਗੱਲ ਮੰਨ ਲੈਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਲ੍ਹਾਂ 'ਚ ਬੰਦ ਕੀਤੇ ਕਿਸਾਨਾਂ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ, ਜੋ ਬੰਦ ਕੀਤਾ ਜਾਵੇ ਅਤੇ ਕਿਸਾਨਾਂ 'ਤੇ ਪਾਏ ਜਾ ਰਹੈ ਝੂਠ ਕੇਸ ਰੱਦ ਕੀਤੇ ਜਾਣ।