ਤਰਨ ਤਾਰਨ: ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਚ ਆਪ ਨੂੰ ਵੱਡਾ ਬਹੁਮਤ ਪ੍ਰਾਪਤ ਹੋਇਆ ਹੈ। ਆਪ ਦੀ ਜਿੱਤ ਨੂੰ ਲੈਕੇ ਵਰਕਰਾਂ ਤੇ ਸਮਰਥਕਾਂ ਵਿੱਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।
ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਵੱਲੋਂ 13 ਮਾਰਚ ਦਿਨ ਐਤਵਾਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧੰਨਵਾਦ ਯਾਤਰਾ ਕੱਢਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਭਗਵੰਤ ਮਾਨ ਦੇ ਇਸ ਰੋਡ ਸ਼ੋਅ ਵਿੱਚ ਸ਼ਾਮਿਲ ਹੋਣ ਲਈ ਵੱਖ ਵੱਖ ਪਿੰਡਾਂ ਸ਼ਹਿਰਾਂ ਵਿੱਚੋਂ ਐਤਵਾਰ ਸਵੇਰੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਅੰਮ੍ਰਿਤਸਰ ਲਈ ਰਵਾਨਾ ਪਹੁੰਚੇ।
ਤਰਨ ਤਾਰਨ ਤੋਂ ਲੋਕ ਭਗਵੰਤ ਮਾਨ ਦੇ ਰੋਡ ਸ਼ੋਅ ਚ ਹੋਏ ਸ਼ਾਮਿਲ ਇਸ ਫੇਰੀ ਨੂੰ ਲੈਕੇ ਹਲਕਾ ਖੇਮਕਰਨ ਤੋਂ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਗਿਆ। ਪਿੰਡ ਨਾਰਲੀ ਤੋਂ ਸਰਪੰਚ ਸੁਖਦੇਵ ਸਿੰਘ ਦੀ ਅਗਵਾਈ ਸੁਆਗਤ ਕਰਨ ਲਈ ਜੱਥਾ ਰਵਾਨਾ ਹੋਇਆ। ਇਸ ਮੌਕੇ ਸੁਖਦੇਵ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਜਿੱਤ ਨੇ ਸਾਬਿਤ ਕਰ ਦਿੱਤਾ ਕਿ ਲੋਕ ਇਮਾਨਦਾਰ ਲੋਕਾਂ ਦੀ ਸਰਕਾਰ ਚਾਹੁੰਦੇ ਸਨ। ਇਸ ਦੌਰਾਨ ਉਨ੍ਹਾਂ ਪੰਜਾਬੀ ਦੀਆਂ ਦੂਜੀਆਂ ਸਿਆਸੀ ਪਾਰਟੀਆਂ ਖਿਲਾਫ਼ ਜੰਮਕੇ ਭੜਾਸ ਕੱਢੀ। ਉਨ੍ਹਾਂ ਦੱਸਿਆ ਆਪ ਦੀ ਜਿੱਤ ਤੋਂ ਬਾਅਦ ਉਨ੍ਹਾਂ ਨੂੰ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਜਿਸ ਤਰ੍ਹਾਂ ਉਨ੍ਹਾਂ ਨੂੰ ਆਜ਼ਾਦੀ ਪ੍ਰਾਪਤ ਹੋ ਹੋਈ ਹੋਵੇ।
ਇਹ ਵੀ ਪੜ੍ਹੋ:ਖਟਕੜ ਕਲਾਂ 'ਚ ਜ਼ੋਰਾਂ ਨਾਲ ਹੋ ਰਹੀਆਂ ਸਹੁੰ ਚੁੱਕ ਸਮਾਰੋਹ ਦੀਆਂ ਤਿਆਰੀਆਂ