ਅੰਮ੍ਰਿਤਸਰ: ਅੰਮ੍ਰਿਤਸਰ ਦੇ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਰਾਹਤ ਕਾਰਜ ਲਈ ਮੌਕੇ 'ਤੇ ਪਹੁੰਚ ਗਈਆਂ। ਇਸ ਦੌਰਾਨ ਕਰੀਬ ਡੇਢ ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।
ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮਾਮਲੇ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਅੱਗ ਲੱਗਣ ਤੋਂ ਬਾਅਦ ਫੈਕਟਰੀ ਮਾਲਕ ਨੇ ਮੀਡੀਆ ਕਰਮੀਆਂ ਨੂੰ ਵੀ ਅੰਦਰ ਜਾਣ ਤੋਂ ਰੋਕ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦੇ ਅੰਦਰ ਵੱਡੀ ਮਾਤਰਾ ਵਿੱਚ ਕੈਮੀਕਲ ਦੇ ਡਰੰਮ ਪਏ ਸਨ।
ਜੇਕਰ ਅੱਗ ਵਧ ਜਾਂਦੀ ਤਾਂ ਕੋਈ ਵੱਡਾ ਹਾਦਸਾ ਹੋ ਸਕਦਾ ਸੀ ਅੱਗ 'ਤੇ ਕਰੀਬ 2:15 ਵਜੇ ਕਾਬੂ ਪਾ ਲਿਆ ਗਿਆ ਪਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਜੇ ਵੀ ਫੈਕਟਰੀ ਵੱਲ ਜਾ ਰਹੀਆਂ ਸਨ। ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਫੈਕਟਰੀ 'ਚ ਕੈਮੀਕਲ ਮੌਜੂਦ ਹੋਣ ਕਾਰਨ ਅੱਗ ਕਿਸੇ ਵੇਲੇ ਵੀ ਭੜਕ ਸਕਦੀ ਹੈ।