ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ 'ਚ ਜਿਥੇ ਲੋਕ ਪਾਪ ਧੋ ਕੇ ਆਪਣਾ ਜੀਵਨ ਸਫਲ ਬਣਾਉਂਦੇ ਹਨ, ਉਥੇ ਹੀ ਇੱਕ ਵਿਅਕਤੀ ਨੇ ਇਸ ਸਰੋਵਰ 'ਚ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਖੁਦਕੁਸ਼ੀ ਕਰਨ ਵਾਲਾ ਵਿਅਕਤੀ ਅੰਮ੍ਰਿਤਧਾਰੀ ਸੀ ਤੇ ਪੇਸ਼ੇ ਤੋਂ ਡਾਕਟਰ ਸੀ।
ਅੰਮ੍ਰਿਤਧਾਰੀ ਵਿਅਕਤੀ ਨੇ ਹਰਮੰਦਿਰ ਸਾਹਿਬ ਦੇ ਸਰੋਵਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ - ਸ੍ਰੀ ਹਰਿਮੰਦਰ ਸਾਹਿਬ
ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ 'ਚ ਇੱਕ ਅੰਮ੍ਰਿਤਧਾਰੀ ਵਿਅਕਤੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਪੇਸ਼ੇ ਤੋਂ ਡਾਕਟਰ ਸੀ ਤੇ ਘਰੇਲੂ ਝਗੜੇ ਕਾਰਨ ਪਰੇਸ਼ਾਨ ਰਹਿੰਦਾ ਸੀ।
ਮ੍ਰਿਤਕ ਦੀ ਪਛਾਣ ਜਲੰਧਰ ਵਾਸੀ ਬੀਐੱਸ ਢਿੱਲੋਂ ਵਜੋਂ ਹੋਈ ਹੈ। ਉਸ ਦੀ ਉਮਰ ਕਰੀਬ 55 ਸਾਲ ਦੱਸੀ ਜਾ ਰਹੀ ਹੈ। ਇਹ ਘਟਨਾ ਸਵੇਰੇ ਤੜਕੇ ਡੇਢ ਵਜੇ ਵਾਪਰੀ। ਮੌਕੇ 'ਤੇ ਮੌਜੂਦ ਸੇਵਾਦਾਰਾਂ ਨੂੰ ਜਦ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਉਸ ਨੂੰ ਬਾਹਰ ਕੱਢਿਆ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਜੇਐੱਸ ਵਾਲੀਆ ਨੇ ਦੱਸਿਆ ਕਿ ਮ੍ਰਿਤਕ ਬੀਐੱਸ ਢਿੱਲੋਂ ਘਰੇਲੂ ਝਗੜੇ ਤੋਂ ਪਰੇਸ਼ਾਨ ਰਹਿੰਦਾ ਸੀ। ਉਸ ਦਾ ਆਪਣੀ ਪਤਨੀ ਨਾਲ ਅਕਸਰ ਝਗੜਾ ਚੱਲਦਾ ਰਹਿੰਦਾ ਸੀ ਜਿਸ ਤੋਂ ਪਰੇਸ਼ਾਨ ਹੋ ਕੇ ਉਸ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।