ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਉਠੀਆਂ ਤੋਂ ਬਲਬੀਰ ਸਿੰਘ ਨਾਂਅ ਦੇ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਬਾਰੇ ਮ੍ਰਿਤਕ ਦੀ ਪਤਨੀ ਕੁਲਵੰਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਬਲਬੀਰ ਸਿੰਘ 'ਤੇ ਉਸ ਦੇ ਗੁਆਂਢੀ ਜੱਸਾ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਬਲਬੀਰ ਸਿੰਘ ਨੇ ਉਨ੍ਹਾਂ ਦੇ ਘਰ ਦੀ ਔਰਤ ਨੂੰ ਛੇੜਿਆ ਹੈ।
ਅੰਮ੍ਰਿਤਸਰ 'ਚ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ - ਖ਼ੁਦਕੁਸ਼ੀ
ਅੰਮ੍ਰਿਤਸਰ ਵਿੱਚ ਅਜਨਾਲਾ ਦੇ ਪਿੰਡ ਉਠੀਆਂ ਤੋਂ ਇੱਕ ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
![ਅੰਮ੍ਰਿਤਸਰ 'ਚ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ](https://etvbharatimages.akamaized.net/etvbharat/prod-images/768-512-4225396-thumbnail-3x2-bndaa.jpg)
ਫ਼ੋਟੋ
ਇਹ ਵੀ ਪੜ੍ਹੋ: ਹੜ੍ਹਾਂ ਦੀ ਨਿਗਰਾਨੀ ਲਈ ਕੈਪਟਨ ਨੇ ਤਾਇਨਾਤ ਕੀਤੇ 4 ਮੰਤਰੀ
ਇਹ ਸ਼ਿਕਾਇਤ ਦਰਜ ਹੁੰਦੇ ਹੀ ਬਲਬੀਰ ਸਿੰਘ ਘਰ ਤੋਂ ਚਲਾ ਗਿਆ ਤੇ ਦੂਜੇ ਦਿਨ ਹੀ ਬਲਬੀਰ ਸਿੰਘ ਪਿੰਡ ਦੇ ਮੈਦਾਨ ਵਿਚ ਬੇਹੋਸ਼ ਪਿਆ ਮਿਲਿਆ। ਕੁਲਵੰਤ ਕੌਰ ਦਾ ਕਹਿਣਾ ਹੈ ਕਿ ਉਸ ਦੇ ਪਤੀ ਨੂੰ ਜੱਸਾ ਸਿੰਘ ਤੇ ਉਸ ਦੇ ਮੁੰਡਿਆਂ ਨੇ ਕੋਈ ਜ਼ਹਿਰੀਲੀ ਚੀਜ ਖਵਾ ਦਿੱਤੀ ਜਿਸ ਕਰਕੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ
Last Updated : Aug 24, 2019, 6:40 AM IST