ਅੰਮ੍ਰਿਤਸਰ:ਜੰਡਿਆਲਾ ਗੁਰੂ ਇਲਾਕੇ ਵਿੱਚ ਪਤੀ ਤੋਂ ਕਥਿਤ ਤੌਰ 'ਤੇ ਦੁੱਖੀ ਹੋ ਕੇ ਆਪਣੇ ਪੇਕੇ ਘਰ ਰਹਿ ਰਹੀ ਲੜਕੀ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਜਿਸ ਦਾ 1.5 ਸਾਲ ਦਾ ਬੱਚਾ ਵੀ ਹੈ। ਲੜਕੀ ਨੇ ਆਪਣੇ ਪੇਕੇ ਘਰ ਪੱਖੇ ਨਾਲ ਫਾਹਾ ਲੈ ਲਿਆ। ਲੜਕੀ ਮਾਨਸਿਕ ਤੌਰ ਉਤੇ ਪਰੇਸ਼ਾਨ ਸੀ। ਜਿਸ ਦਾ ਇਲਾਜ ਚੱਲ ਰਿਹਾ ਸੀ।
ਮ੍ਰਿਤਕਾ ਦੇ ਪਤੀ ਨੇ ਲਗਾਏ ਪੇਕੇ ਘਰ ਉਤੇ ਇਲਜ਼ਾਮ:ਮ੍ਰਿਤਕਾ ਦੇ ਪਤੀ ਨੇ ਕਿਹਾ ਕਿ ਉਸ ਦੀ ਪਤਨੀ ਲੰਮੇ ਸਮੇਂ ਤੋਂ ਇਲਾਜ ਕਰਵਾਉਣ ਲਈ ਪੇਕੇ ਘਰ ਰਹਿ ਰਹੀ ਸੀ। ਉਸ ਦੇ ਪੇਕੇ ਘਰ ਵਾਲੇ ਉਸ ਦਾ ਇਲਾਜ ਨਹੀਂ ਕਰਵਾ ਰਹੇ ਸੀ ਸਗੋਂ ਸਿਆਣੇ ਸੱਪਿਆ ਕੋਲ ਲੈ ਕੇ ਜਾਂਦੇ ਸਨ ਨਾਂ ਹੀ ਉਨ੍ਹਾਂ ਨੂੰ ਸਹੁਰੇ ਨਾਲ ਲੈ ਕੇ ਜਾਣ ਦਿੰਦੇ ਸਨ। ਮ੍ਰਿਤਕਾ ਦੇ ਪਤੀ ਨੇ ਕਿਹਾ ਕਿ ਨਤੀਜਾ ਇਹ ਰਿਹਾ ਕਿ ਉਸ ਨੇ ਖੁਦਕੁਸ਼ੀ ਕਰ ਲਈ।
ਮ੍ਰਿਤਕ ਲੜਕੀ ਦੀ ਮਾਤਾ ਨੇ ਸਹੁਰੇ ਪਰਿਵਾਰ ਉਤੇ ਲਗਾਏ ਇਲਜ਼ਾਮ:ਮ੍ਰਿਤਕ ਲੜਕੀ ਦੀ ਮਾਤਾ ਨੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਉਸ ਦੀ ਲੜਕੀ ਦੇ ਵਿਆਹ ਨੂੰ 4 ਸਾਲ ਹੋ ਗਏ ਗਏ ਸਨ ਅਤੇ ਉਸ ਦਾ ਪਤੀ ਉਹਨਾਂ ਦੀ ਬੇਟੀ ਨੂੰ ਕਥਿਤ ਤੌਰ ਤੇ ਬਹੁਤ ਤੰਗ ਪ੍ਰੇਸ਼ਾਨ ਕਰਦਾ ਸੀ। ਉਸ ਨੂੰ ਆਪਣੇ ਪੇਕੇ ਘਰ ਫੋਨ ਵੀ ਨਹੀਂ ਕਰਨ ਦਿੰਦੇ ਸਨ ਅਤੇ ਉਹਨਾਂ ਦੇ ਸਾਰੇ ਫੋਨ ਬਲਾਕ ਕੀਤੇ ਹਨ। ਮ੍ਰਿਤਕਾ ਦੀ ਮਾਤਾ ਨੇ ਕਿਹਾ ਕਿ ਸਾਡੀ ਕੁੜੀ ਨਾਲ ਵੀ ਇਸ ਲੜਕੇ ਨੇ ਧੋਖੇ ਨਾਲ ਵਿਆਹ ਕਰਾਇਆ ਹੈ ਅਤੇ ਇਸ ਤੋਂ ਪਹਿਲਾਂ ਵੀ ਇਸ ਦੇ 2 ਵਿਆਹ ਹੋ ਚੁੱਕੇ ਹਨ । ਉਹਨਾਂ ਲੜਕੇ ਵਿਰੁੱਧ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਹਨਾਂ ਨੂੰ ਇਨਸਾਫ ਦਿੱਤਾ ਜਾਵੇ।