ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 18 ਅਪ੍ਰੈਲ ਨੂੰ ਦਾਣਾ ਮੰਡੀ ਅੰਮ੍ਰਿਤਸਰ ਵਿਖੇ ਇੱਕ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਇਸ ਰੈਲੀ ਦੀ ਰੂਪ ਰੇਖਾ ਅਤੇ ਸਥਾਨ ਦਾ ਫੈਸਲਾ ਮੀਟਿੰਗ ਦੌਰਾਨ ਲਿਆ ਗਿਆ। ਕਿਸਾਨ ਆਗੂ ਨੇ ਕਿਹਾ ਕਿ 18 ਅਪ੍ਰੈਲ ਨੂੰ ਇੱਕ ਮਹਾਂ ਰੈਲੀ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਸਥਾਨਕ ਵਸਨੀਕ ਸ਼ਾਮਲ ਹੋਣਗੇ।
18 ਅਪ੍ਰੈਲ ਨੂੰ ਅੰਮ੍ਰਿਤਸਰ ’ਚ ਕਿਸਾਨਾਂ ਤੇ ਆੜ੍ਹਤੀਆਂ ਵੱਲੋਂ ਕੀਤੀ ਜਾਵੇਗੀ ਵਿਸ਼ਾਲ ਰੈਲੀ ਇਹ ਵੀ ਪੜੋ: ਮੁੱਖ ਮੰਤਰੀ ਵੱਲੋਂ ਭਾਜਪਾ ਵਿਧਾਇਕ ਨਾਰੰਗ ’ਤੇ ਹਮਲੇ ਦੀ ਨਿਖੇਧੀ
ਉਹਨਾਂ ਨੇ ਦੱਸਿਆ ਕਿ ਇਹ ਰੈਲੀ ਕਿਸਾਨੀ ਕਾਨੂੰਨਾਂ ਵਿਰੁੱਧ ਕੀਤੀ ਜਾ ਰਹੀ ਹੈ ਜਿਸ ਵਿੱਚ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਐੱਫ.ਸੀ.ਆਈ. ਜੋ ਸਿੱਧੇ ਖਾਤੇ ਵਿੱਚ ਪੈਸੇ ਪਾਉਣ ਦੀ ਗੱਲ ਕਰ ਰਹੀ ਹੈ ਅਸੀਂ ਕੋਈ ਵੀ ਆਪਣੀ ਜ਼ਮੀਨ ਦੇ ਦਸਤਾਵੇਜ਼ ਐੱਫ.ਸੀ.ਆਈ ਨੂੰ ਨਹੀਂ ਦੇਵੇਗਾ।
ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਫਸਲਾਂ ਦੀ ਸਿੱਧੀ ਅਦਾਇਗੀ ਕੇਂਦਰ ਸਰਕਾਰ ਦਾ ਗਲਤ ਫੈਸਲਾ ਹੈ। ਉਹਨਾਂ ਕਿਹਾ ਕਿ ਅਸੀਂ ਇਸ ਦਾ ਵਿਰੋਧ ਕਰਨਗੇ ਤੇ 18 ਅਪ੍ਰੈਲ ਨੂੰ ਅੰਮ੍ਰਿਤਸਰ ਦੀ ਦਾਣਾ ਮੰਡੀ ਵਿੱਚ ਇੱਕ ਰੈਲੀ ਕਰਾਂਗੇ ਤੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।
ਇਹ ਵੀ ਪੜੋ: ਬੀਜੇਪੀ ਆਗੂਆਂ ਨੇ ਫੂਕਿਆ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ