ਅੰਮ੍ਰਿਤਸਰ: ਕੈਨੇਡੀਅਨ ਪੁਲਿਸ ਵਿੱਚ ਤੈਨਾਤ ਇੱਕ ਪੰਜਾਬੀ ਨੌਜਵਾਨ ਦੀ ਗੋਲੀ ਲੱਗਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਕੈਨੇਡੀਅਨ ਪੁਲਿਸ ਵਿੱਚ ਤੈਨਾਤ ਇੱਕ ਪੰਜਾਬੀ ਨੌਜਵਾਨ ਨੂੰ ਅਣਪਛਾਤੇ ਵਿਅਕਤੀ ਵੱਲੋਂ ਕੈਨੇਡਾ ਵਿੱਚ ਇੱਕ ਵਾਲਮਾਰਟ ਨੇੜੇ ਕਥਿਤ ਤੌਰ ਉੱਤੇ ਗੋਲੀ ਮਾਰੀ।
ਦੱਸਣਯੋਗ ਹੈ ਕਿ ਮ੍ਰਿਤਕ ਨੌਜਵਾਨ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬਿਆਸ ਦਾ ਰਹਿਣ ਵਾਲਾ ਹੈ। ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਦੌਰਾਨ ਪਤਾ ਚੱਲਿਆ ਹੈ ਕਿ ਮ੍ਰਿਤਕ ਨੌਜਵਾਨ ਬਿਕਰਮਦੀਪ ਸਿੰਘ ਕਰੀਬ 4-5 ਸਾਲ ਪਹਿਲਾਂ ਕੈਨੇਡਾ ਦੀ ਡੈਲਟਾ ਪੁਲਿਸ ਵਿੱਚ ਭਰਤੀ ਹੋਇਆ ਸੀ। ਕੈਨੇਡਾ ਬੀ.ਸੀ ਦੀ ਡੈਲਟਾ ਪੁਲਿਸ ਵੱਲੋਂ ਆਪਣੇ ਆਫੀਸ਼ਲ ਪੇਜ ਉੱਤੇ ਜਾਣਕਾਰੀ ਸਾਂਝੇ ਕਰਦਿਆਂ ਦੱਸਿਆ ਗਿਆ ਹੈ ਕਿ ਸ਼ਨੀਵਾਰ ਸ਼ਾਮ ਕਰੀਬ 5 ਵਜੇ 120 ਸੇਂਟ ਅਤੇ 72ਵੇਂ ਐਵ ਸਕੌਟਸਡੇਲ ਸੈਂਟਰ ਮਾਲ ਦੇ ਪਾਰਕਿੰਗ ਵਿੱਚ ਗੋਲੀਬਾਰੀ ਹੋਈ ਹੈ। ਉਨਾਂ ਅਫਸੋਸ ਜਾਹਿਰ ਕਰਦਿਆਂ ਕਿਹਾ ਕਿ ਐਮਰਜੈਂਸੀ ਸਿਹਤ ਸੇਵਾਵਾਂ ਦੀਆਂ ਪੂਰਨ ਕੋਸ਼ਿਸ਼ਾਂ ਦੇ ਬਾਵਜੂਦ ਘਟਨਾ ਦੇ ਪੀੜਤ ਦਾ ਦੇਹਾਂਤ ਹੋ ਗਿਆ ਹੈ।