ਅੰਮ੍ਰਿਤਸਰ: ਬੀਤੇ ਕੁੱਝ ਦਿਨਾਂ ਤੋਂ ਸਿੱਖ ਜੱਥੇਬੰਦੀਆਂ ਅਤੇ ਪੰਜਾਬ ਦੀ ਸਿੱਖ ਸੰਗਤ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਕਿ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਗਲਤ ਤਰੀਕੇ ਨਾਲ ਪੇਸ਼ਕਾਰੀ ਕੀਤੀ ਗਈ ਹੈ। ਇਸ ਮਸਲੇ ਨੂੰ ਲੈਕੇ ਸਿੱਖ ਜਥੇਬੰਦੀਆਂ ਤੇ ਪੰਜਾਬ ਦੇ ਆਮ ਲੋਕਾਂ ਦੇ ਵਿੱਚ ਸਰਕਾਰ ਤੇ ਕੇਂਦਰ ਸਰਕਾਰ ਪ੍ਰਤੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ।
ਸ਼ਹੀਦ ਊਧਮ ਸਿੰਘ ਦੇ ਬੁੱਤ ਨੂੰ ਲੈਕੇ ਸਿੱਖ ਜਥੇਬੰਦੀ ਦਾ ਵੱਡਾ ਐਕਸ਼ਨ ਇਸ ਮਸਲੇ ਨੂੰ ਲੈਕੇ ਅਕਾਲ ਯੂਥ ਜਥੇਬੰਦੀ ਦੇ ਆਗੂਆਂ ਦੇ ਵੱਲੋਂ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਦੇ ਡੀਸੀ ਨੂੰ ਸਰਕਾਰ ਦੇ ਨਾਮ ਦਾ ਇੱਕ ਮੰਗ ਪੱਤਰ ਦਿੱਤਾ ਗਿਆ ਹੈ। ਇਸ ਮੰਗ ਪੱਤਰ ਦੇ ਵਿੱਚ ਉਨ੍ਹਾਂ ਵੱਲੋਂ ਸਰਕਾਰ ਤੋਂ ਇਸ ਬੰਦ ਨੂੰ ਜਲਦ ਹਟਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਹੈ ਕਿ ਜੋ ਇਹ ਬੁੱਤ ਲਗਾਇਆ ਗਿਆ ਹੈ ਕਿ ਜੋ ਇਹ ਬੁੱਤ ਲਗਾਇਆ ਗਿਆ ਹੈ ਇਹ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਜਿਵੇਂ ਕੋਈ ਭੀਖ ਮੰਗ ਰਿਹਾ ਹੋਵੇ।
ਉਨ੍ਹਾਂ ਨਾਲ ਹੀ ਕਿਹਾ ਹੈ ਕਿ ਇਸ ਦੇ ਨਾਲ ਹੀ ਹਿੰਦੀ ਭਾਸ਼ਾ ਨੂੰ ਉੱਪਰ ਲਿਖਿਆ ਗਿਆ ਹੈ। ਇਸ ਦੌਰਾਨ ਕਿਹਾ ਕਿ ਜਾਣ ਬੁੱਝ ਕੇ ਇਸ ਤਰ੍ਹਾਂ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।
ਸਿੱਖ ਜਥੇਬੰਦੀ ਵੱਲੋਂ ਇਸ ਮਸਲੇ ਦੇ ਵਿੱਚ ਜਲਦ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਸਿੱਖ ਜਥੇਬੰਦੀ ਵੱਲੋਂ ਐਂਟੀ ਟੈਰਰਿਸਟ ਫਰੰਟ ਦੇ ਪ੍ਰਧਾਨ ਮਨਿੰਦਰ ਬਿੱਟਾ ਦੇ ਖਿਲਾਫ਼ ਵੀ ਭੜਾਸ ਕੱਢੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਪੂਰੇ ਪੰਜਾਬ ਦੇ ਵਿੱਚ ਇਸ ਬੁੱਤ ਨੂੰ ਲੈਕੇ ਰੋਸ ਦੀ ਲਹਿਰ ਪਾਈ ਜਾ ਰਹੀ ਹੈ ਤਾਂ ਉਹ ਕੌਣ ਹੁੰਦੇ ਹਨ ਜੋ ਇਹ ਕਹਿ ਰਹੇ ਹਨ ਕਿ ਜਲ੍ਹਿਆਂਵਾਲਾ ਬਾਗ ਦੇ ਇਤਿਹਾਸ ਨਾਲ ਕੋਈ ਛੇੜਛਾੜ ਨਹੀਂ ਕੀਤੀ ਗਈ ਹੈ।
ਇਹ ਵੀ ਪੜ੍ਹੋ:ਸੁਖਬੀਰ ਬਾਦਲ ਨੇ ਗੱਲ ਪੰਜਾਬ ਦੀ ਪ੍ਰੋਗਰਾਮ ਮੁਲਤਵੀ ਕੀਤਾ, ਕਿਸਾਨਾਂ ਦੇ ਵਿਰੋਧ ਉਪਰੰਤ ਲਿਆ ਫੈਸਲਾ