ਅੰਮ੍ਰਿਤਸਰ: ਰਾਜਾਸਾਂਸੀ ਅਧੀਨ ਪੈਂਦੇ ਪਿੰਡ ਭਿੱਟੇਵੱਡ ਵਿਖੇ ਖੇਤਾਂ ’ਚ ਕੰਮ ਕਰਦੇ ਸਮੇਂ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਪ੍ਰੀਤ ਸਿੰਘ ਵੱਜੋਂ ਹੋਈ ਹੈ ਜਿਸ ਦੀ ਉਮਰ 21 ਸਾਲ ਦੀ ਸੀ। ਮ੍ਰਿਤਕ ਸੁਖਪ੍ਰੀਤ ਸਿੰਘ ਦੇ ਪਿਤਾ ਹਰਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਪੱਤਰ ਬੀਤੇ ਦਿਨੀਂ ਪਸ਼ੂਆਂ ਦੇ ਚਾਰੇ ਦਾ ਪ੍ਰਬੰਧ ਕਰਨ ਖੇਤਾਂ ’ਚ ਗਿਆ ਸੀ ਅਤੇ ਪੱਠੇ ਵੱਢਦੇ ਸਮੇਂ ਦਾਰਤ ਬਿਜਲੀ ਦੀਆਂ ਤਾਰਾਂ ਦੀਆਂ ਤਾਰਾਂ ਨਾਲ ਲੱਗ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜੋ: ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਚੀਫ ਵਿਜੀਲੈਂਸ ਅਫ਼ਸਰ ਦੇ ਕੰਮ-ਕਾਜ ਦੀ ਮੰਗੀ ਜਾਣਕਾਰੀ