ਪੰਜਾਬ

punjab

ETV Bharat / state

Death of Punjabi in Canada: ਅੰਮ੍ਰਿਤਸਰ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਕੈਨੇਡਾ 'ਚ ਮੌਤ, ਮਾਪਿਆਂ ਦਾ ਇਕਲੋਤਾ ਪੁੱਤਰ ਸੀ ਮ੍ਰਿਤਕ ਨੌਜਵਾਨ - Death of Punjabi in Canada

ਕੈਨੇਡਾ ਦੇ ਵਿਨੀਪੈਗ ਸ਼ਹਿਰ ਵਿੱਚ ਇੱਕ ਸੜਕ ਹਾਦਸੇ ਦੌਰਾਨ ਅਰਵਿੰਦਰ ਸਿੰਘ ਨਾਮ ਦੇ ਨੌਜਵਾਨ (Death of a young man named Arvinder Singh) ਦੀ ਮੌਤ ਹੋ ਗਈ। ਮ੍ਰਿਤਕ ਅੰਮ੍ਰਿਤਸਰ ਜ਼ਿਲ੍ਹੇ ਪਿੰਡ ਬੰਡਾਲਾ ਦਾ ਵਸਨੀਕ ਸੀ ਅਤੇ ਘਰਦਿਆਂ ਦਾ ਇਕਲੋਤਾ ਪੁੱਤਰ ਸੀ।

A young man from Bandala village of Amritsar died in a road accident in Canada
Death of Punjabi in Canada: ਅੰਮ੍ਰਿਤਸਰ ਦੇ ਪਿੰਡ ਬੰਡਾਲਾ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ,ਸੜਕ ਹਾਦਸੇ ਨੇ ਲਈ ਜਾਨ, ਮਾਪਿਆਂ ਦਾ ਇਕਲੋਤਾ ਪੁੱਤਰ ਸੀ ਮ੍ਰਿਤਕ

By ETV Bharat Punjabi Team

Published : Sep 28, 2023, 2:02 PM IST

ਮਾਪਿਆਂ ਦਾ ਇਕਲੋਤਾ ਪੁੱਤਰ ਸੀ ਮ੍ਰਿਤਕ

ਅੰਮ੍ਰਿਤਸਰ:ਕੈਨੇਡਾ ਤੋਂ ਅੱਜ-ਕੱਲ ਪੰਜਾਬ ਲਈ ਮੰਦਭਾਗੀਆਂ ਖ਼ਬਰਾਂ ਜ਼ਿਆਦਾ ਆ ਰਹੀਆਂ ਹਨ ਅਤੇ ਇੱਕ ਅਜਿਹੀ ਹੀ ਖ਼ਬਰ ਨੇ ਪੰਜਾਬ ਵਿੱਚ ਵਸਦੇ ਪਰਿਵਾਰ ਦੀਆਂ ਖੁਸ਼ੀਆਂ ਉਜਾੜ ਦਿੱਤੀਆਂ। ਜ਼ਿਲ੍ਹੇ ਦੇ ਪਿੰਡ ਬੰਡਾਲਾ ਦਾ ਨੌਜਵਾਨ ਅਰਵਿੰਦਰ ਸਿੰਘ ਪਿਛਲੇ 4 ਸਾਲ ਤੋਂ ਕੈਨੇਡਾ ਵਿੱਚ ਰਹਿ ਰਿਹਾ ਸੀ ਅਤੇ ਉੱਥੇ ਟਰੱਕ ਚਲਾਉਂਦਾ ਸੀ। ਬੀਤੀ ਰਾਤ ਘਰਦਿਆਂ ਦੇ ਇਕਲੋਤੇ ਪੁੱਤਰ ਦੀ ਸੜਕ ਹਾਦਸੇ ਵਿੱਚ ਜਾਨ ਚਲੀ ਗਈ,ਜਿਸ ਕਾਰਣ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। (Road accident in the city of Winnipeg Canada)

4 ਸਾਲ ਪਹਿਲਾਂ ਗਿਆ ਸੀ ਕੈਨੇਡਾ:ਮ੍ਰਿਤਕ ਦੇ ਪਿਤਾ ਦਾ ਕਹਿਣਾ ਹੈ ਕਿ ਉਸ ਦੀ ਆਖਰੀ ਵਾਰ ਆਪਣੇ ਪੁੱਤ ਨਾਲ ਗੱਲ ਫੋਨ ਉੱਤੇ ਮੌਤ ਤੋਂ ਕੁੱਝ ਸਮਾਂ ਪਹਿਲਾਂ ਹੋਈ ਸੀ। ਮ੍ਰਿਤਕ ਪਿਤਾ ਨਾਲ ਗੱਲ ਕਰਕੇ ਬਾਹਰ ਰੋਟੀ ਲਈ ਖਾਣ ਜਾ ਰਿਹਾ ਸੀ,ਜਿਸ ਦੌਰਾਨ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਇਸ ਹਾਦਸੇ ਵਿੱਚ ਅਰਵਿੰਦਰ ਸਿੰਘ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਪਰਿਵਾਰ ਮੁਤਾਬਿਕ ਮ੍ਰਿਤਕ ਅਰਵਿੰਦਰ ਸਿੰਘ ਟਰੱਕ ਚਲਾਉਂਦਾ ਸੀ (Deceased Arvinder Singh used to drive a truck) ਪਰ ਜਦੋਂ ਉਸ ਦੀ ਮੌਤ ਹੋਈ ਤਾਂ ਉਹ ਕਾਰ ਵਿੱਚ ਸਵਾਰ ਹੋਕੇ ਜਾ ਰਿਹਾ ਸੀ। ਪਰਿਵਾਰ ਨੇ ਭਾਰਤ ਅਤੇ ਪੰਜਾਬ ਸਰਕਾਰ ਨੂੰ ਕੈਨੇਡਾ ਦੀ ਸਰਕਾਰ ਨਾਲ ਰਾਬਤਾ ਕਾਇਮ ਕਰਕੇ ਮ੍ਰਿਤਕ ਦੇਹ ਨੂੰ ਜੱਦੀ ਪਿੰਡ ਲਿਆਉਣ ਦੀ ਅਪੀਲ ਕੀਤੀ ਹੈ ਤਾਂ ਜੋ ਅੰਤਿਮ ਰਸਮਾਂ ਪੂਰੀਆਂ ਕੀਤੀਆਂ ਜਾ ਸਕਣ।

ਪਹਿਲਾਂ ਵੀ ਹੋਈਆਂ ਮੌਤਾਂ:ਦੱਸ ਦਈਏ ਕੈਨੇਡਾ ਅੰਦਰ ਸੜਕ ਹਾਦਸੇ ਦੌਰਾਨ ਕਿਸੇ ਪੰਜਾਬੀ ਦੀ ਇਹ ਪਹਿਲੀ ਮੌਤ ਨਹੀਂ ਹੈ ਪਿਛਲੇ ਸਾਲ ਵੀ ਇੱਕ ਪੰਜਾਬੀ ਕੁੜੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਮ੍ਰਿਤਕ ਗਗਨਦੀਪ ਕੌਰ 5 ਦਸੰਬਰ ਦੀ ਸਵੇਰ ਨੂੰ ਕੰਮ 'ਤੇ ਜਾ ਰਹੀ ਸੀ। ਸੜਕ ਪਾਰ ਕਰਦੇ ਸਮੇਂ ਗਗਨ ਨੂੰ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਗਗਨਦੀਪ ਕੌਰ ਕੈਨੇਡਾ ਦੇ ਮਾਂਟਰੀਅਲ ਵਿੱਚ ਇਕੱਲੀ ਰਹਿੰਦੀ ਸੀ। ਗਗਨ ਆਪਣੇ ਪਿੱਛੇ ਆਪਣੇ ਪਤੀ ਅਤੇ 6 ਸਾਲ ਦੀ ਧੀ ਨੂੰ ਛੱਡ ਗਈ ਸੀ, ਜਿਨ੍ਹਾਂ ਨੂੰ ਪਿਛਲੇ 3 ਸਾਲਾਂ ਤੋਂ ਦੇਖਣ ਦਾ ਮੌਕਾ ਨਹੀਂ ਮਿਲਿਆ ਸੀ।

ABOUT THE AUTHOR

...view details