ਅੰਮ੍ਰਿਤਸਰ: ਪਠਾਨਕੋਟ 'ਤੇ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਐੱਸਐੱਸਓਸੀ ਨੇ ਅੰਮ੍ਰਿਤਸਰ 'ਚ ਇਕ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਦੋ ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ ਕੀਤੇ ਹਨ। ਪੁਲੀਸ ਨੇ ਫੜੇ ਗਏ ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਸੋਹਲ ਦੇ ਰਹਿਣ ਵਾਲੇ ਰਣਜੀਤ ਸਿੰਘ ਵਜੋਂ ਕੀਤੀ ਹੈ। ਰਣਜੀਤ ਸਿੰਘ ਖ਼ਿਲਾਫ਼ ਥਾਣਾ ਕੋਤਵਾਲੀ ਵਿੱਚ ਵਿਰਾਸਤੀ ਗਲੀ ਦੀ ਭੰਨਤੋੜ ਕਰਨ ਦੇ ਕੇਸ ਵੀ ਦਰਜ ਹਨ। ਰਣਜੀਤ ਸਿੰਘ ਦਾ ਅੱਤਵਾਦੀ ਸੰਗਠਨਾਂ ਨਾਲ ਸਬੰਧ ਕਿਵੇਂ ਆਇਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਇੱਕ ਨੋਜਵਾਨ ਸਣੇ 2 ਨਵੇਂ ਨਕੋਰ ਹੈਂਡ ਗ੍ਰਨੇਡ ਬਰਾਮਦ ਪਠਾਨਕੋਟ 'ਚ ਹੋਇਆ ਸੀ ਗ੍ਰਨੇਡ ਧਮਾਕਾ
ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਜ਼ਿਲ੍ਹੇ 'ਚ ਧੀਰਾ ਪੁਲ ਨੇੜੇ ਆਰਮੀ ਦੇ ਤ੍ਰਿਵੇਣੀ ਗੇਟ (Triveni Gate) 'ਤੇ ਗ੍ਰੇਨੇਡ ਧਮਾਕਾ (Grenade Blast) ਹੋਇਆ ਸੀ। ਜਾਣਕਾਰੀ ਅਨੁਸਾਰ ਬਾਈਕ ਸਵਾਰਾਂ (Motorcycle riders) ਵੱਲੋਂ ਆਰਮੀ ਦੇ ਗੇਟ 'ਤੇ ਗ੍ਰੇਨੇਡ ਸੁੱਟਿਆ ਗਿਆ ਸੀ। ਉਥੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਫੋਰਸ ਤੇ ਐੱਸਐੱਸਪੀ ਪਠਾਨਕੋਟ (SSP Pathankot) ਪਹੁੰਚੇ ਹੋਏ ਸੀ।
ਇੱਕ ਨੋਜਵਾਨ ਸਣੇ 2 ਨਵੇਂ ਨਕੋਰ ਹੈਂਡ ਗ੍ਰਨੇਡ ਬਰਾਮਦ 5 ਸਾਲ ਪਹਿਲਾਂ ਪਠਾਨਕੋਟ ਏਅਰਬੇਸ 'ਤੇ ਹੋਇਆ ਸੀ ਅੱਤਵਾਦੀ ਹਮਲਾ
2 ਜਨਵਰੀ 2016 ਨੂੰ ਪਠਾਨਕੋਟ 'ਚ ਏਅਰਫੋਰਸ ਏਅਰਬੇਸ 'ਤੇ ਅੱਤਵਾਦੀ ਹਮਲਾ ਹੋਇਆ ਸੀ। ਇਸ 'ਚ 7 ਜਵਾਨ ਸ਼ਹੀਦ ਹੋ ਗਏ ਸਨ। ਸਾਰੇ ਅੱਤਵਾਦੀ ਭਾਰਤ-ਪਾਕਿਸਤਾਨ ਸਰਹੱਦ 'ਤੇ ਰਾਵੀ ਨਦੀ ਰਾਹੀਂ ਆਏ ਸਨ।ਦੱਸ ਦਈਏ ਕਿ 2 ਜਨਵਰੀ, 2016 ਨੂੰ, ਭਾਰਤੀ ਫੌਜ ਦੀ ਵਰਦੀ ਪਹਿਨੇ ਬੰਦੂਕਧਾਰੀਆਂ ਦਾ ਇੱਕ ਸਮੂਹ ਰਾਵੀ ਨਦੀ ਦੇ ਰਸਤੇ ਭਾਰਤ-ਪਾਕਿਸਤਾਨ ਪੰਜਾਬ ਸਰਹੱਦ ਦੇ ਭਾਰਤੀ ਪਾਸੇ ਵੱਲ ਆਇਆ ਅਤੇ ਪਠਾਨਕੋਟ ਏਅਰ ਫੋਰਸ ਵੱਲ ਚਲੇ ਗਏ। ਇੱਥੇ ਕੁਝ ਵਾਹਨਾਂ 'ਤੇ ਕਬਜ਼ਾ ਕਰ ਲਿਆ। ਇਸ ਤੋਂ ਬਾਅਦ, ਇੱਕ ਕੰਧ ਨੂੰ ਪਾਰ ਕਰਦੇ ਹੋਏ, ਉਹ ਰਿਹਾਇਸ਼ੀ ਕੰਪਲੈਕਸ ਵੱਲ ਵਧੇ ਅਤੇ ਇੱਥੋਂ ਹੀ ਪਹਿਲੀ ਗੋਲਾਬਾਰੀ ਸ਼ੁਰੂ ਹੋਈ। ਉਸ ਹਮਲੇ ਵਿੱਚ ਚਾਰ ਹਮਲਾਵਰ ਮਾਰੇ ਗਏ ਅਤੇ 7 ਭਾਰਤੀ ਸੁਰੱਖਿਆ ਬਲ ਦੇ ਜਵਾਨ ਸ਼ਹੀਦ ਹੋ ਗਏ ਸਨ।
ਹਮਲੇ ਤੋਂ ਬਾਅਦ ਡਿਪਟੀ ਸੀਐੱਮ ਨੇ ਕੀਤੀ ਸੀ ਅਧਿਕਾਰੀਆਂ ਨਾਲ ਮੁਲਾਕਾਤ
ਜ਼ਿਕਰਯੋਗ ਹੈ ਕਿ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy Chief Minister Sukhjinder Singh Randhawa) ਵੱਲੋਂ ਪੁਲਿਸ ਲਾਈਨ ਵਿੱਚ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਸੀ ਕਿ ਪਠਾਨਕੋਟ (Pathankot) ਵਿਚ ਹੈਂਡ ਗ੍ਰਨੇਡ ਦੀ ਜਾਂਚ (Hand grenade probe) ਆਰਮੀ ਤੇ ਪੁਲਿਸ ਮਿਲ ਕੇ ਕਰੇਗੀ। ਉਨ੍ਹਾਂ ਕਿਹਾ ਸੀ ਕਿ ਬਾਰਡਰ ਏਰੀਆ (Border area) ਦੇ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਗਈ ਹੈ ਤੇ ਪਠਾਨਕੋਟ ਵਿੱਚ ਮਿਲੇ ਹੈਂਡ ਗ੍ਰਨੇਡ (Hand grenade) ਨੂੰ ਲੈ ਕੇ ਇਹ ਮੀਟਿੰਗ ਬੁਲਾਈ ਗਈ ਹੈ ਕਿਉਂਕਿ ਪਿਛਲੇ ਕਈ ਦਿਨਾਂ ਤੋਂ ਟਿਫਿਨ ਬੰਬ (Tiffin bomb) ਵੀ ਮਿਲੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਢੇ ਤਿੰਨ ਸੌ ਕਿਲੋਮੀਟਰ ਬਾਰਡਰ ਏਰੀਆ ਹੈ ਤੇ ਉਸ ਜਗ੍ਹਾ ’ਤੇ ਸੀਸੀਟੀਵੀ ਕੈਮਰੇ ਲਗਾਉਣ ਬਾਰੇ ਇਸ ਮੀਟਿੰਗ ’ਚ ਗੱਲਬਾਤ ਕੀਤੀ ਗਈ ਹੈ ਤੇ ਜਵਾਨਾਂ ਦੀ ਗਿਣਤੀ ਵੀ ਵਧਾਈ ਗਈ ਹੈ।
ਇਹ ਵੀ ਪੜ੍ਹੋ: CM ਕੇਜਰੀਵਾਲ ਨੂੰ ਉਪ ਮੁੱਖ ਮੰਤਰੀ ਰੰਧਾਵਾ ਨੇ ਪੁੱਛੇ ਸਵਾਲ
ਉਨ੍ਹਾਂ ਕਿਹਾ ਕਿ ਸੀ ਪੰਜਾਬ ਪੁਲੀਸ ਵਿੱਚ ਇੱਕ ਲੱਖ ਦੇ ਕਰੀਬ ਪੁਲਿਸ ਮੁਲਾਜ਼ਮ ਹਨ। ਰੰਧਾਵਾ ਨੇ ਕਿਹਾ ਕਿ ਕੋਈ ਵੀ ਪੁਲਿਸ ਸਟੇਸ਼ਨ ਦੇ ਇੰਚਾਰਜ ਜਾਂ ਐੱਸਐੱਸਪੀ ਕਿਸੇ ਨੂੰ ਵੀ ਆਪਣੇ ਵੱਲੋਂ ਕੋਈ ਵੀ ਸੁਰੱਖਿਆ ਨਹੀਂ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕੋਸ਼ਿਸ਼ ਕੀਤੀ ਗਈ ਹੈ ਕਿ ਸੀਸੀਟੀ ਕੈਮਰੇ ਅੰਮ੍ਰਿਤਸਰ ਵਿੱਚ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਗਸ਼ਤ ਵੀ ਵਧਾਈ ਜਾਵੇਗੀ ਤੇ ਪੀਸੀਆਰ ਗੱਡੀਆਂ ਵੀ ਵਧਾਈਆਂ ਜਾਣਗੀਆਂ ।
ਰੰਧਾਵਾ (Sukhi Randhawa) ਨੇ ਕਿਹਾ ਸੀ ਕਿ ਪਠਾਨਕੋਟ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਰਮੀ ਦਾ ਏਰੀਆ ਹੈ ਇਸ ਕਰਕੇ ਇਸ ਮਾਮਲੇ ਦੀ ਜਾਂਚ ਜੁਆਇੰਟ ਕਰ ਰਹੇ ਹਨ। ਉਨ੍ਹਾਂ ਕਿਹਾ ਪਠਾਨਕੋਟ ਦੇ ਵਿੱਚ ਜੋ ਹਾਦਸਾ ਵਾਪਰਿਆ ਉਸ ਨੂੰ ਲੈ ਕੇ ਜਲਦ ਦੋਸ਼ੀਆਂ ਨੂੰ ਫੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਕਿਸੇ ਵੀ ਅਧਿਕਾਰੀ ਨੂੰ ਡਿਊਟੀ ’ਚ ਕੁਤਾਹੀ ਵਰਤਣ ਤੋਂ ਬਖ਼ਸ਼ਿਆ ਨਹੀਂ ਜਾਵੇਗਾ।ਕੇਜਰੀਵਾਲ ’ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਪਹਿਲਾਂ ਉਹ ਆਪਣੇ ਵਿਧਾਇਕਾਂ ਦੀ ਗਾਰੰਟੀ ਦੇਣ ਉਹ ਆਪਣੇ ਵਿਧਾਇਕਾਂ ਦੀ ਗਰੰਟੀ ਦੇਣ। ਇਸਦੇ ਨਾਲ ਹੀ ਰੰਧਾਵਾ ਦਾ ਸੂਬਾ ਸਰਕਾਰ ਤੇ ਨਵਜੋਤ ਸਿੰਘ ਸਿੱਧੂ (Navjot Singh Sidhu) ਵੱਲੋਂ ਸਰਕਾਰ ਤੇ ਚੁੱਕੇ ਜਾਂਦੇ ਸਵਾਲਾਂ ਤੇ ਵੀ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਦਾ ਕੰਮ ਸਵਾਲ ਕਰਨਾ ਹੁੰਦਾ ਹੈ ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਧਾਨ ਇੱਕੋ ਬੋਲੀ ਬੋਲਣਗੇ ਫੇਰ ਕੰਮ ਕਿਸ ਤਰ੍ਹਾਂ ਚੱਲ ਸਕਦਾ ਹੈ।