ਅੰਮ੍ਰਿਤਸਰ : ਮਕਬੂਲਪੁਰਾ ਇਲਾਕੇ 'ਚ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸਾਹਿਲਪ੍ਰੀਤ ਵੱਜੋਂ ਹੋਈ ਹੈ। ਜਿਸ ਦਾ 3 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਉੱਥੇ ਹੀ ਅੱਜ ਇਸ ਨੌਜਵਾਨ ਦਾ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੇ ਵਿਚ ਪੋਸਟਮਾਰਟਮ ਕਰਵਾਇਆ ਗਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਵੱਲੋਂ ਜੋ ਬਿਆਨ ਦਰਜ ਕਰਵਾਏ ਜਾਣਗੇ ਉਸੇ ਤਹਿਤ ਹੀ ਮਾਮਲਾ ਦਰਜ ਵੀ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਬੋਲਦਿਆ ਕਿਹਾ ਕਿ ਕਿਸੇ ਪਰਿਵਾਰਕ ਮੈਂਬਰ ਵੱਲੋਂ ਹਾਲੇ ਤੱਕ ਵਜ੍ਹਾ ਰੰਜਿਸ਼ ਨਹੀਂ ਦੱਸੀ ਗਈ ਇਸ ਦੀ ਮੌਤ ਵਜ੍ਹਾ ਰੰਜਿਸ਼ ਕਰਕੇ ਹੋਈ ਹੈ ਕਿ ਨਹੀਂ ਇਸ ਦੀ ਵੀ ਜਾਣਕਾਰੀ ਹੁਣ ਤੱਕ ਨਹੀਂ ਮਿਲ ਸਕੀ। ਉਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ ਧਾਰਾ 174 ਦੇ ਤਹਿਤ ਹੁਣ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਪੁਲਿਸ ਦੇ ਮੁਤਾਬਕ ਇਸ ਨੌਜਵਾਨ ਦਾ 3 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਪਰਿਵਾਰ ਵੱਲੋਂ ਜੋ ਵੀ ਬਿਆਨ ਦਰਜ ਕਰਵਾਏ ਜਾਣਗੇ ਉਸ ਨਾਲ ਹੀ ਕਾਰਵਾਈ ਕੀਤੀ ਜਾਵੇਗੀ।