ਪੰਜਾਬ

punjab

By

Published : Apr 11, 2021, 1:45 PM IST

ETV Bharat / state

ਸਿੱਧੀ ਅਦਾਇਗੀ ਦੀ ਨੀਤੀ ਖਿਲਾਫ ਆੜ੍ਹਤੀਆਂ ਅਤੇ ਮਜ਼ਦੂਰਾਂ ਨੇ ਕੀਤੀ ਹੜਤਾਲ

ਕੇਂਦਰ ਸਰਕਾਰ ਦੀ ਫਸਲ ਦੀ ਸਿੱਧੀ ਅਦਾਇਗੀ ਦੀ ਨੀਤੀ ਦੇ ਖਿਲਾਫ ਭਗਤਾ ਵਾਲਾ ਦਾਣਾ ਮੰਡੀ ਵਿਖੇ ਕਿਸਾਨ, ਮਜਦੂਰ ਅਤੇ ਆੜਤੀਆਂ ਭਾਈਚਾਰੇ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਾਵੇਂ ਕਿ ਸਰਕਾਰ ਵੱਲੋਂ 10 ਤਰੀਕ ਨੂੰ ਮੰਡੀਆਂ ਵਿੱਚ ਫਸਲ ਦੀ ਅਦਾਇਗੀ ਸ਼ੁਰੂ ਕਰ ਦਿੱਤੀ ਹੈ

ਕੇਂਦਰ ਸਰਕਾਰ ਦੀ ਸਿੱਧੀ ਅਦਾਇਗੀ ਦੀ ਨੀਤੀ ਖਿਲਾਫ ਆੜ੍ਹਤੀਆਂ ਅਤੇ ਮਜਦੂਰਾਂ ਨੇ ਕੀਤੀ ਹੜਤਾਲ
ਕੇਂਦਰ ਸਰਕਾਰ ਦੀ ਸਿੱਧੀ ਅਦਾਇਗੀ ਦੀ ਨੀਤੀ ਖਿਲਾਫ ਆੜ੍ਹਤੀਆਂ ਅਤੇ ਮਜਦੂਰਾਂ ਨੇ ਕੀਤੀ ਹੜਤਾਲ

ਅੰਮ੍ਰਿਤਸਰ: ਕੇਂਦਰ ਸਰਕਾਰ ਦੀ ਫਸਲ ਦੀ ਸਿੱਧੀ ਅਦਾਇਗੀ ਦੀ ਨੀਤੀ ਦੇ ਖਿਲਾਫ ਭਗਤਾ ਵਾਲਾ ਦਾਣਾ ਮੰਡੀ ਵਿਖੇ ਕਿਸਾਨ, ਮਜਦੂਰ ਅਤੇ ਆੜਤੀਆਂ ਭਾਈਚਾਰੇ ਵੱਲੋਂ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਭਾਵੇਂ ਕਿ ਸਰਕਾਰ ਵੱਲੋਂ 10 ਤਰੀਕ ਨੂੰ ਮੰਡੀਆਂ ਵਿੱਚ ਫਸਲ ਦੀ ਅਦਾਇਗੀ ਸ਼ੁਰੂ ਕਰ ਦਿੱਤੀ ਹੈ ਪਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਅਤੇ ਕਾਲੇ ਕਾਨੂੰਨਾਂ ਦੇ ਖਿਲਾਫ ਅਤੇ ਹੁਣ ਫਸਲ ਦੀ ਸਿੱਧੀ ਅਦਾਇਗੀ ਦੀ ਨੀਤੀ ਦੇ ਚਲਦਿਆਂ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ’ਚ ਕਿਸਾਨ, ਮਜਦੂਰ ਅਤੇ ਆੜਤੀਆਂ ਭਾਈਚਾਰਾ ਇਕੱਠੇ ਹੋ ਕੇ ਸਰਕਾਰ ਦੀਆਂ ਮਾਰੂ ਨੀਤੀਆਂ ਦਾ ਵਿਰੋਧ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਵਿਰੋਧ ਦੇ ਚੱਲਦੇ ਕੋਈ ਵੀ ਕਿਸਾਨ ਮੰਡੀਆਂ ਵਿੱਚ ਫਸਲ ਲੈ ਨਹੀਂ ਆ ਰਿਹਾ ਹੈ ਅਤੇ ਮੰਡੀਆਂ ਵਿੱਚ ਮਜ਼ਦੂਰ ਅਤੇ ਆੜ੍ਹਤੀ ਭਾਈਚਾਰਾ ਇਕੱਠੇ ਹੋ ਕੇ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।

ਕੇਂਦਰ ਸਰਕਾਰ ਦੀ ਸਿੱਧੀ ਅਦਾਇਗੀ ਦੀ ਨੀਤੀ ਖਿਲਾਫ ਆੜ੍ਹਤੀਆਂ ਅਤੇ ਮਜਦੂਰਾਂ ਨੇ ਕੀਤੀ ਹੜਤਾਲ

ਇਸ ਮੌਕੇ ਮਜਦੂਰ ਯੂਨੀਅਨ ਅਤੇ ਆੜਤੀਆਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੇ ਨਾਲ ਪੰਜਾਬ ਅਤੇ ਹਰਿਆਣਾ ਦੀਆ ਮੰਡੀਆਂ ਦਾ ਕੰਮਕਾਜ ’ਤੇ ਕਾਫੀ ਅਸਰ ਪੈ ਰਿਹਾ ਹੈ ਅਤੇ ਮੰਡੀਆਂ ਵਿੱਚ ਕੰਮ ਕਰਨ ਵਾਲੇ ਆੜ੍ਹਤੀਆਂ ਅਤੇ ਮਜ਼ਦੂਰਾ ਦੇ ਪਰਿਵਾਰਾਂ ਦਾ ਭਵਿੱਖ ਖਤਰੇ ਵਿੱਚ ਹੈ ਅਤੇ ਜੇਕਰ ਕੇਂਦਰ ਸਰਕਾਰ ਆਪਣੀ ਨੀਤੀਆਂ ਵਿੱਚ ਸਫਲ ਹੋ ਗਈ ਤਾਂ ਕਿਸਾਨ ਤਾਂ ਬਿਲਕੁਲ ਹੀ ਰੂਲ ਜਾਣਗੇ। ਕਾਬਿਲੇਗੌਰ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਆੜ੍ਹਤੀਆਂ ਅਤੇ ਮਜਦੂਰਾਂ ਵੱਲੋਂ 10 ਤਰੀਕ ਨੂੰ ਫਸਲ ਦੀ ਖਰੀਦ ਦੀ ਸ਼ੁਰੂਆਤ ਵਿੱਚ ਹੀ ਹੜਤਾਲ ਕੀਤੀ ਗਈ ਹੈ ਅਤੇ ਇਹ ਉਸ ਸਮੇਂ ਤੱਕ ਜਾਰੀ ਰਹੇਗੀ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲੈਂਦੀ।

ਇਹ ਵੀ ਪੜੋ: ਆੜ੍ਹਤੀਆਂ ਦੀ ਮੁੱਖ ਮੰਤਰੀ ਨਾਲ ਸਹਿਮਤੀ ਪਿੱਛੋਂ ਸੂਬੇ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ

ABOUT THE AUTHOR

...view details