ਅੱਜ ਦਾ ਮੁੱਖਵਾਕ
Hukamnama 6 March, 2023 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
Aaj Da Hukamnama : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ - ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖ਼ਤ, ਪੱਤਰ, ਚਿੱਠੀ ਜਾਂ ਲਿਖਿਆ ਹੋਇਆ ਕਾਗਜ਼ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ ਜਿਸ ਨੂੰ ਮੰਨਣਾ ਵੀ ਲਾਜ਼ਮੀ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
ਵਿਆਖਿਆ:ਸੂਹੀ ਮਹਲਾ ਪੰਜਵਾਂ, ਹੇ ਭਾਈ, ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿੱਚ ਪ੍ਰਮਾਤਮਾ ਦਾ ਧਿਆਨ ਧਰ ਲੈਂਦਾ ਹਾਂ ਅਤੇ ਆਪਣੀ ਜੀਭ ਨਾਲ ਪ੍ਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ।੧। ਹੇ ਭਾਈ, ਗੁਰੂ ਦੀ ਹਸਤੀ ਮਨੁੱਖੀ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ ਗੁਰੂ ਦੇ ਦਰਸ਼ਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦੇ ਜਿੰਦ ਦਾ ਆਸਰਾ ਬਣਾਉਂਦਾ ਹਾਂ।੧।ਰਹਾਉ। ਹੇ ਭਾਈ, ਗੁਰੂ ਦੀ ਸੰਗਤ ਵਿੱਚ ਰਹਿ ਕੇ ਮੈਂ ਜਨਮ ਮਰਨ ਦਾ ਗੇੜ ਨੂੰ ਖ਼ਤਮ ਕਰ ਲਿਆ ਹੈ ਅਤੇ ਆਤਮਿਕ ਜੀਵਨ ਦੇਣ ਵਾਲੀ ਸਿਫ਼ਤਿ ਸਾਲਾਹਿ ਕੰਨਾਂ ਨਾਲ ਸੁਣ ਕੇ ਇਸ ਨੂੰ ਮੈਂ ਆਪਣੇ ਜੀਵਨ ਦਾ ਆਸਰਾ ਬਣਾ ਰਿਹਾ ਹਾਂ।੨। ਹੇ ਭਾਈ, ਗੁਰੂ ਦੀ ਬਰਕਤਿ ਨਾਲ ਮੈਂ ਕਾਮ ਕ੍ਰੋਧ ਲੋਭ ਮੋਹ ਆਦਿ ਨੂੰ ਤਿਆਗ ਦਿੱਤਾ ਹੈ। ਹਿਰਦੇ ਵਿੱਚ ਪ੍ਰਭੂ ਨਾਮ ਨੂੰ ਪੱਕਾ ਕਰ ਕੇ ਟਿਕਾਉਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿੱਤਰ ਰੱਖਣਾ, ਮੈਂ ਚੰਗੀ ਜੀਵਨ ਮਰਿਯਾਦਾ ਬਣਾ ਲਈ ਹੈ।੩। ਨਾਨਕ ਆਖਦਾ ਹੈ, ਹੇ ਭਾਈ, ਤੂੰ ਵੀ ਇਹ ਅਸਲੀਅਤ ਆਪਣੇ ਮਨ ਵਿੱਚ ਵਸਾ ਲੈ ਅਤੇ ਗੁਰੂ ਰਾਹੀਂ ਪ੍ਰਮਾਤਮਾ ਦਾ ਨਾਮ ਜਪ ਕੇ ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।੪।੧੨।੧੮।
ਇਹ ਵੀ ਪੜ੍ਹੋ:Hola Mohalla 2023: ਹੋਲੇ ਮੁਹੱਲੇ ਦਾ ਅੱਜ ਤੀਜਾ ਦਿਨ, ਰੁਸ਼ਨਾਈ ਗੁਰੂ ਨਗਰੀ, ਲੱਖਾਂ ਦੀ ਗਿਣਤੀ ਵਿੱਚ ਪਹੁੰਚੀ ਸੰਗਤ