ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ 2022 (2022 Punjab Assembly Election) ਨੂੰ ਲੈ ਕੇ ਜਿੱਥੇ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਕਈ ਸਿਆਸੀ ਆਗੂ ਇੱਕ ਪਾਰਟੀ ਛੱਡ ਦੂਜੀ ਪਾਰਟੀ ਚ ਸ਼ਾਮਲ ਵੀ ਹੋ ਰਹੇ ਹਨ। ਇਸੇ ਤਰ੍ਹਾਂ ਦੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਿਕਰਮਜੀਤ ਸਿੰਘ ਪੋਹ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਵਿਕਰਮਜੀਤ ਸਿੰਘ ਪੋਹ ਨੂੰ ਪਾਰਟੀ ਚ ਸ਼ਾਮਲ ਕੀਤਾ।
ਇਸ ਦੌਰਾਨ ਵਿਕਰਮਜੀਤ ਸਿੰਘ ਪੋਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਦੇ ਨਾਲ ਧੋਖਾ ਕੀਤਾ ਹੈ। ਪਿਛਲੇ ਲੰਬੇ ਸਮੇਂ ਤੋਂ ਉਹ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ ਪਰ ਪਾਰਟੀ ਬਿਲਕੁੱਲ ਝੂਠੀ ਹੈ। ਇਨ੍ਹਾਂ ਦੀ ਨੀਤੀਆ ਕਾਫੀ ਖਰਾਬ ਹਨ। ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਨਹੀ ਬਣੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਅਤ ਦੀ ਪਾਰਟੀ ਹੈ। ਨਾਲ ਹੀ ਅਕਾਲੀ ਦਲ ਦੇ ਨਾਲ ਉਨ੍ਹਾਂ ਦੇ ਪਰਿਵਾਰਿਕ ਸਬੰਧ ਹੈ ਜਿਸ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਅੱਗੇ ਕਿਹਾ ਕਿ ਰਾਘਵ ਚੱਢਾ ਦਿੱਲੀ ਦਾ ਐਮਐਲਏ ਹੈ ਤੇ ਪੰਜਾਬ ਵਿਚ ਆ ਕੇ ਲੋਕਾਂ ਨੂੰ ਭਰੋਸਾ ਦਿੰਦਾ ਹੈ। ਆਮ ਆਦਮੀ ਪਾਰਟੀ ਵੱਲੋਂ ਲੋਕਾਂ ਦੇ ਨਾਲ ਝੂਠੇ ਵਾਅਦੇ ਕੀਤੇ ਜਾ ਰਹੇ ਹਨ।