ਅੰਮ੍ਰਿਤਸਰ: ਪੰਜਾਬ ਦੇ ਐਸ.ਸੀ, ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਵਿਰੁੱਧ ਅੰਮ੍ਰਿਤਸਰ ਦੇ ਐਸ.ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀਆਂ ਅਤੇ ਅਧਿਕਾਰੀਆਂ ਵੱਲੋਂ ਦਲਿਤ ਬੱਚਿਆਂ ਦੇ ਸਕਾਲਰਸ਼ਿਪ ਘੁਟਾਲਿਆਂ ਦੇ ਵਿਰੁੱਧ ਆਮ ਆਦਮੀ ਪਾਰਟੀ ਭੁੱਖ ਹੜਤਾਲ ਤੇ ਬੈਠੀ ਹੈ। ਜਿਸ ਵਿੱਚ ਪੰਜਾਬ ਐਸ.ਸੀ ਵਿੰਗ ਦੇ ਜਰਨਲ ਸੈਕਟਰੀ ਨੇ ਕਿਹਾ, ਕਿ ਕੈਪਟਨ ਅਮਰਿੰਦਰ ਸਿੰਘ ਨੇ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ।
ਸਕਾਲਰਸ਼ਿਪ ਘੁਟਾਲੇ ਵਿਰੁੱਧ 'ਆਪ' ਨੇ ਕੀਤੀ ਭੁੱਖ ਹੜਤਾਲ
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਭੁੱਖ ਹੜਤਾਲ ਸੁਰੂ ਕੀਤੀ ਹੈ
ਕਿਉਕਿ ਸੂਬੇ ਦੇ ਬਹੁਤ ਸਾਰੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਰੋਲ ਨੰਬਰ ਦੇਣ ਤੋਂ ਮਨ੍ਹਾ ਕਰ ਦਿੱਤਾ ਹੈ। ਉੱਥੇ ਹੀ ਕਾਲਜਾਂ ਦੇ ਵਿਦਿਆਰਥੀਆਂ ਦੇ ਸਰਟੀਫਿਕੇਟ ਅਤੇ ਡਿਗਰੀਆਂ ਵੀ ਆਪਣੇ ਕਬਜੇ ਵਿੱਚ ਰੱਖੀਆਂ ਹੋਈਆਂ ਹਨ। ਜਿਸ ਕਾਰਨ ਵਿਦਿਆਰਥੀਆਂ ਨੂੰ ਨੌਕਰੀਆਂ ਲਈ ਅਪਲਾਈ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਡੇ ਵੱਡੇ ਐਲਾਨ ਬੇਸ਼ੱਕ ਕਰ ਰਹੇ ਹਨ, ਪਰ ਪੰਜਾਬ ਦੀ ਜਨਤਾ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਜਿਸ ਕਾਰਨ ਅਸੀਂ ਉਨ੍ਹਾਂ ਵਿਦਿਆਰਥੀਆਂ ਦੇ ਹੱਕਾਂ ਲਈ ਭੁੱਖ ਹੜਤਾਲ ਤੇ ਬੈਠੇ ਹਾਂ, ਘੋਟਾਲੇ ਕਰਨ ਵਾਲੇ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਕੇਸ ਦਰਜ ਕਰ ਇੰਨ੍ਹਾਂ ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ:-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਾਪਤਾ !