ਅੰਮ੍ਰਿਤਸਰ: ਪਿਛਲੇ ਦਿਨੀਂ ਕਾਂਗਰਸ ਪਾਰਟੀ (Congress Party) ਨੂੰ ਅਲਵਿਦਾ ਕਹਿਣ ਵਾਲੇ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ (Sukhjinder Raj Singh Lali Majithia) ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ‘ਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਦਾ ਪੰਜਾਬ ਅੰਦਰ ਕੋਈ ਵਜ਼ੂਦ ਨਹੀਂ ਹੈ। ਦਰਅਸਲ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ (Sukhjinder Raj Singh Lali Majithia) ਨੇ 44 ਸਾਲ ਲਗਾਤਾਰ ਕਾਂਗਰਸ ਪਾਰਟੀ (Congress Party) ਵਿੱਚ ਆਪਣੀਆਂ ਸੇਵਾਵਾਂ ਨਿਭਾਈਆ ਹਨ, ਪਰ ਹੁਣ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ (Aam Aadmi Party) ਵਿੱਚ ਸ਼ਾਮਲ ਹੋ ਗਏ ਹਨ।
ਉਨ੍ਹਾਂ ਕਿਹਾ ਕਿ ਇਸ ਵਾਰ ਮਜੀਠਾ ਹਲਕੇ ਤੋਂ ਆਮ ਆਦਮੀ ਪਾਰਟੀ (Aam Aadmi Party) ਅਤੇ ਕਾਂਗਰਸ ਵਿਚਾਲੇ ਮੁਕਾਬਲਾ ਹੋਵੇਗਾ। ਉਨ੍ਹਾਂ ਕਿਹਾ ਕਿ ਹੁਣ ਮਜੀਠਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ (Aam Aadmi Party) ਦਾ ਕੋਈ ਵਜ਼ੂਦ ਨਹੀਂ ਹੈ। ਜਿਸ ਕਰਕੇ ਉਹ ਮੁਕਾਬਲੇ ਤੋਂ ਬਾਹਰ ਹੋ ਗਈ ਹੈ। ਇਸ ਮੌਕੇ ਬਿਕਰਮ ਮਜੀਠੀਆ ਦੇ ਸ਼ਹਿਰ ‘ਚ ਲੱਗੇ ਪੋਸਟਰਾਂ ‘ਤੇ ਬੋਲਦਿਆ ਉਨ੍ਹਾਂ ਕਿਹਾ ਕਿ ਮਜੀਠੀਆ ਦੇ ਗੁੰਮਸ਼ੁਦਗੀ ਦੇ ਲੱਗੇ ਪੋਸਟਰ ਸਿਰਫ਼ ਸਿਆਸਤ ਤੋਂ ਪ੍ਰੇਰਿਤ ਹੈ ਹੋਰ ਕੁਝ ਵੀ ਨਹੀ ਹੈ।