ਅੰਮ੍ਰਿਤਸਰ: ਪਿਛਲੇ ਦਿਨੀਂ ਆਮ ਆਦਮੀ ਪਾਰਟੀ (Aam Aadmi Party) ਦੇ ਵਰਕਰਾਂ ਤੇ ਕਾਂਗਰਸੀ ਵਰਕਰਾਂ ਵਿਚਾਲੇ ਜੰਮ ਕੇ ਕੁੱਟਮਾਰ ਦੀ ਇਕ ਵੀਡੀਓ ਸਾਹਮਣੇ ਆਈ ਸੀ ਜਿਸ ਵਿਚ ਕੁਝ ਕਾਂਗਰਸੀ ਵਰਕਰ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਕੁੱਟਮਾਰ ਕਰਦੇ ਵੀ ਦਿਖਾਈ ਦੇ ਰਹੇ ਸੀ ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਅੰਮ੍ਰਿਤਸਰ ਥਾਣਾ ਡੀ ਡਵੀਜ਼ਨ ਥਾਣੇ ਦੇ ਬਾਹਰ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਵੀ ਉਨ੍ਹਾਂ ‘ਤੇ ਇਲਜ਼ਾਮ ਲਗਾਏ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪਹਿਲਾਂ ਉਨ੍ਹਾਂ ਨੂੰ ਜਾਤੀ ਸੂਚਕ ਗਾਲ੍ਹਾਂ ਕੱਢੀਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਦੀ ਕੁੱਟਮਾਰ ਕੀਤੀ।
ਇਸ ਦੌਰਾਨ ਪੁਲਿਸ ਵੱਲੋਂ ਇਸ ‘ਤੇ ਕਾਰਵਾਈ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਕੁੱਝ ਵਰਕਰਾਂ ਦੇ ਉੱਤੇ ਮਾਮਲਾ ਵੀ ਦਰਜ ਕਰ ਦਿੱਤਾ ਗਿਆ ਜਿਸ ਦੌਰਾਨ ਇਕ ਵਰਕਰ ਨੂੰ ਗ੍ਰਿਫਤਾਰ ਵੀ ਪੁਲਿਸ ਨੇ ਕੀਤਾ ਹੈ।
ਹੁਣ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਹਾ ਗਿਆ ਹੈ ਕਿ ਪੁਲਿਸ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਉੱਤੇ ਨਾਜਾਇਜ਼ ਮਾਮਲੇ ਦਰਜ ਕਰ ਰਹੀ ਹੈ ਕਿਉਂਕਿ ਕਾਂਗਰਸੀ ਵਰਕਰਾਂ ਨੇ ਹੀ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਕੁੱਟਮਾਰ ਕੀਤੀ ਸੀ।