ਅੰਮ੍ਰਿਤਸਰ: ਦਿੱਲੀ ਵਿਧਾਨ ਸਭਾ ਚੋਣਾਂ ਲਈ ਹੋਈ ਵੋਟਿੰਗ ਦੀ ਗਿਣਤੀ ਲਗਾਤਾਰ ਜਾਰੀ ਹੈ, ਗਿਣਤੀ ਦੇ ਰੂਝਾਨਾਂ ਵਿੱਚ ਆਮ ਆਦਮੀ ਪਾਰਟੀ ਕਾਂਗਰਸ ਤੇ ਭਾਜਪਾ ਨੂੰ ਪਛਾੜਦੀ ਹੋਈ ਅੱਗੇ ਵੱਧ ਰਹੀ ਹੈ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਵਰਕਰ ਜਸ਼ਨ ਮਨਾਉਂਦੇ ਨਜ਼ਰ ਆ ਰਹੇ ਹਨ। ਵਰਕਰ ਪਾਰਟੀ ਦੀ ਜਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਭੰਗੜੇ ਪਾ ਰਹੇ ਹਨ ਤੇ ਇੱਕ-ਦੂਜੇ ਲੱਡੂ ਵੰਡ ਰਹੇ ਹਨ।
ਅੰਮ੍ਰਿਤਸਰ ਵਿੱਚ ਆਪ ਵਰਕਰਾਂ ਨੇ ਮਨਾਇਆ ਜਸ਼ਨ - delhi elctions 2020
ਦਿੱਲੀ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਰੁਝਾਨਾਂ ਤੋਂ ਇਹ ਸਪੱਸ਼ਟ ਹੁੰਦਾ ਜਾ ਰਿਹਾ ਹੈ, ਕਿ ਆਮ ਆਦਮੀ ਪਾਰਟੀ ਇੱਕ ਵਾਰ ਫਿਰ ਦਿੱਲੀ 'ਚ ਸਰਕਾਰ ਬਣਾਵੇਗੀ। ਇਸ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਕਾਰਕੁੰਨ ਪੰਜਾਬ ਤੇ ਦਿੱਲੀ ਵਿੱਚ ਜਸ਼ਨ ਮਨਾਉਂਦੇ ਨਜ਼ਰ ਆ ਰਹੇ ਹਨ।
ਆਪ ਵਰਕਰ
ਉੱਥੇ ਹੀ ਪਾਰਟੀ ਦੇ ਵਰਕਰਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੀ ਜਿੱਤ ਵਿਕਾਸ ਦੇ ਮੁੱਦੇ 'ਤੇ ਹੋਈ ਹੈ। ਦਿੱਲੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ। ਇਸ ਦੇ ਨਾਲ ਹੀ ਵਰਕਰ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ 8 ਫਰਵਰੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਈ ਸੀ ਜਿਸ ਦੀ ਅੱਜ ਵੋਟਾਂ ਦੀ ਗਿਣਤੀ ਹੋ ਰਹੀ ਹੈ। ਆਮ ਆਦਮੀ ਪਾਰਟੀ ਅੱਗੇ ਚਲ ਰਹੀ ਹੈ, ਤੇ ਦਿੱਲੀ ਵਿੱਚਲ ਤੀਜੀ ਵਾਰ ਆਪ ਸੱਤਾ 'ਤੇ ਕਾਬਜ਼ ਹੋਣ ਜਾ ਰਹੀ ਹੈ।