ਅੰਮ੍ਰਿਤਸਰ:ਪੰਜਾਬ ਵਿੱਚ ਚੋਣਾਂ ਨੇੜੇ ਹੀ ਹਨ ਇਸ ਲਈ ਸਿਆਸੀ ਮਾਹੌਲ ਵੀ ਭਖ਼ਦਾ ਹੋਇਆ ਨਜ਼ਰ ਆ ਰਿਹਾ ਹੈ। ਗੱਲ ਕੀਤੀ ਜਾਵੇ ਅੰਮ੍ਰਿਤਸਰ ਦੀ ਤਾਂ ਅੰਮ੍ਰਿਤਸਰ ਵਿੱਚ ਵੀ ਲਗਾਤਾਰ ਹੀ ਹੁਣ ਦੂਸਰੀਆਂ ਪਾਰਟੀਆਂ ਦੇ ਵਿਚੋਂ ਲੋਕ ਛੱਡ ਕੇ ਰਿਵਾਇਤੀ ਪਾਰਟੀਆਂ ਦੇ ਵਿੱਚ ਸ਼ਾਮਲ ਹੋਣੇ ਸ਼ੁਰੂ ਹੋ ਚੁੱਕੇ ਹਨ।
ਅੰਮ੍ਰਿਤਸਰ ਵਿਚ ਲਗਾਤਾਰ ਹੀ ਜੋੜ ਤੋੜ ਦੀ ਰਾਜਨੀਤੀ ਜਾਰੀ ਹੈ ਅਤੇ ਵੱਡੀ ਗਿਣਤੀ 'ਚ ਲੋਕ ਆਮ ਆਦਮੀ ਪਾਰਟੀ ਨੂੰ ਛੱਡ ਕੇ ਰਵਾਇਤੀ ਪਾਰਟੀਆਂ ਵਿੱਚ ਸ਼ਾਮਲ ਹੋ ਰਹੇ ਹਨ, ਉਸੇ ਦੇ ਚਲਦੇ ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ 250 ਦੇ ਕਰੀਬ ਵਰਕਰ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕਾਂਗਰਸ ਨਾਲ ਹੱਥ ਮਿਲਾ ਲਿਆ। ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਉਨ੍ਹਾਂ ਨੂੰ ਸ਼ਾਮਲ ਕਰਵਾਇਆ ਗਿਆ।
ਬੁਲਾਰੀਆ ਵੱਲੋਂ ਸਿਆਸੀ ਪਾਰਟੀਆਂ ਦੇ ਉੱਤੇ ਤੰਜ ਕੱਸਦੇ ਹੋਏ ਕਿਹਾ ਗਿਆ ਕਿ ਜੋ ਪੰਜਾਬ ਦੇ ਮੁੱਖ ਮੰਤਰੀ ਦੇ ਚਿਹਰੇ ਦੀ ਗੱਲ ਹੋ ਰਹੀ ਹੈ, ਉਹ 6 ਤਰੀਕ ਨੂੰ ਸਾਫ਼ ਹੋ ਜਾਵੇਗੀ, ਉੱਥੇ ਹੀ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਦੇ ਵਿੱਚ ਬੁਰੀ ਤਰ੍ਹਾਂ ਨਾਲ ਹਾਰ ਰਹੇ ਹਨ, ਇਸੇ ਕਰਕੇ ਉਨ੍ਹਾਂ ਵੱਲੋਂ ਮਜੀਠਾ ਹਲਕੇ ਵਿੱਚ ਆਪਣੀ ਧਰਮ ਪਤਨੀ ਨੂੰ ਚੋਣ ਮੈਦਾਨ ਉਤੇ ਖੜ੍ਹਾ ਕੀਤਾ ਗਿਆ ਹੈ ਅਤੇ ਅੰਮ੍ਰਿਤਸਰ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਬੜੀ ਕਰਾਰੀ ਹਾਰ ਮਿਲੇਗੀ।
ਉੱਥੇ ਹੀ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰ ਨੂੰ ਪੁਲਿਸ ਵੱਲੋਂ ਅਤੇ ਈਡੀ ਵਲੋਂ ਕੋਰਟ ਵਿਚ ਪੇਸ਼ ਕੀਤਾ ਗਿਆ, ਜਿਸ 'ਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਰਾਜਨੀਤਕ ਡਰਾਮਾ ਹੈ, ਹੋਰ ਕੁਝ ਨਹੀਂ। ਉਥੇ ਹੀ ਹੁਣ ਦੂਸਰੇ ਪਾਸੇ ਨਾਲ ਬੋਲਦੇ ਹੋਏ ਕਿਹਾ ਕਿ ਪੰਜਾਬ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਬਾਰਾ ਤੋਂ ਪੰਜਾਬ ਆ ਰਹੇ ਹਨ।