ਅੰਮ੍ਰਿਤਸਰ: ਨਸ਼ੇ ਦੇ ਖਾਤਮੇ ਤਹਿਤ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੁਲਿਸ ਨੂੰ ਉਸ ਸਮੇ ਵੱਡੀ ਕਾਮਯਾਬੀ ਹਾਸਲ ਹੋਈ, ਜਦੋਂ 29 ਜੂਨ 2023 ਨੂੰ ਸ਼ਾਮ ਕਰੀਬ 6 ਵਜੇ ਏਐਸਆਈ ਹਰਬੰਸ ਸਿੰਘ ਵੱਲੋਂ ਸਮੇਤ ਸਾਥੀ ਕਰਮਚਾਰੀਆ ਅੰਮ੍ਰਿਤਸਰ ਜਲੰਧਰ ਜੀ ਟੀ ਰੋਡ ਖਲਚੀਆ ਵਿਖੇ ਇੱਕ ਢਾਬੇ ਤੋਂ ਥੋੜਾ ਅੱਗੇ ਨਾਕਾ ਲਗਾ ਕੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇੱਕ ਫਾਰਚੂਨਰ ਗੱਡੀ ਨੂੰ ਚੈਕਿੰਗ ਵਾਸਤੇ ਰੁਕਣ ਲਈ ਇਸ਼ਾਰਾ ਕੀਤਾ ਤਾਂ ਗੱਡੀ ਚਾਲਕ ਗੱਡੀ ਰੋਕਣ ਦੀ ਬਜਾਏ ਗੱਡੀ ਨੂੰ ਪਿੱਛੇ ਮੋੜਨ ਲੱਗਾ। ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਸ਼ੱਕ ਦੇ ਅਧਾਰ ਉੱਤੇ ਰੋਕ ਕੇ ਨਾਮ ਪਤਾ ਪੁੱਛਿਆ। ਕਥਿਤ ਮੁਲਜ਼ਮ ਨੇ ਆਪਣਾ ਨਾਮ ਗੁਰਵਿੰਦਰ ਸਿੰਘ ਦੱਸਿਆ ਜੋ ਤਰਨਤਾਰਨ ਦਾ ਰਹਿਣ ਵਾਲਾ ਹੈ।
ਨਾਕੇਬੰਦੀ 'ਤੇ ਤਲਾਸ਼ੀ ਦੌਰਾਨ ਕਥਿਤ ਮੁਲਜ਼ਮ ਹੈਰੋਇਨ, ਅਸਲਾ 'ਤੇ ਗੱਡੀ ਸਣੇ ਗ੍ਰਿਫ਼ਤਾਰ, ਮੁਲਜ਼ਮ ਉੱਤੇ ਪਹਿਲਾਂ ਵੀ ਮਾਮਲੇ ਦਰਜ
ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਥਾਣਾ ਖਲਚੀਆਂ ਦੀ ਪੁਲਿਸ ਨੇ ਵਿਸ਼ੇਸ਼ ਨਾਕੇਬੰਦੀ ਦੌਰਾਨ ਇੱਕ ਮੁਲਜ਼ਮ ਨੂੰ ਹੈਰੋਇਨ, ਪਿਸਟਲ ਅਤੇ ਲਗਜ਼ਰੀ ਗੱਡੀ ਸਣੇ ਕਾਬੂ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਗ੍ਰਿਫ਼ਤਾਰ ਕੀਤਾ ਮੁਲਜ਼ਮ ਹਿਸਟਰੀ ਸ਼ੀਟਰ ਹੈ ਅਤੇ ਇਸ ਉੱਤੇ ਪਹਿਲਾਂ ਵੀ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਨੇ।
ਹਿਸਟਰੀ ਸ਼ੀਟਰ ਹੈ ਮੁਲਜ਼ਮ: ਇਸ ਦੌਰਾਨ ਸ਼ੱਕ ਦੇ ਆਧਾਰ ਉੱਤੇ ਏਐਸਆਈ ਹਰਬੰਸ ਸਿੰਘ ਵੱਲੋਂ ਕਥਿਤ ਮੁਲਜ਼ਮ ਦੀ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ ਕਰੀਬ ਅੱਧਾ ਕਿਲੋ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇੱਕ ਪਿਸਟਲ 32 ਬੋਰ, 5 ਰੌਂਦ, ਇੱਕ ਖਾਲੀ ਮੈਗਜੀਨ ਵੀ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫਤੀਸ਼ ਵਿੱਚ ਸਾਹਮਣੇ ਆਇਆ ਹੈ ਕਿ ਕਾਬੂ ਕੀਤਾ ਕਥਿਤ ਮੁਲਜ਼ਮ ਵੱਡੀ ਮਾਤਰਾ ਵਿੱਚ ਨਸ਼ੇ ਸਪਲਾਈ ਕਰਦਾ ਹੈ ਅਤੇ ਇਸ ਉੱਤੇ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੈ। ਜਿਸ ਸਬੰਧੀ ਮੁਲਜ਼ਮ ਕਰੀਬ ਡੇਢ ਮਹੀਨਾ ਜੇਲ੍ਹ ਵਿੱਚ ਰਹਿ ਕੇ ਕੁਝ ਦਿਨ ਪਹਿਲਾਂ ਬਾਹਰ ਆਇਆ ਸੀ। ਪੁਲਿਸ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਕਥਿਤ ਮੁਲਜ਼ਮ ਦਾ ਪਿਤਾ ਵੀ ਐਨਡੀਪੀਐਸ ਮਾਮਲੇ ਵਿੱਚ ਜੇਲ੍ਹ ਅੰਦਰ ਹੈ। ਉਨ੍ਹਾਂ ਕਿਹਾ ਕਿ ਕਥਿਤ ਮੁਲਜ਼ਮ ਵੱਡੀ ਪੱਧਰ ਉੱਤੇ ਹੈਰੋਇਨ ਦੀ ਸਪਲਾਈ ਕਰਦਾ ਹੈ ਜਿਸ ਦੇ ਸਾਥੀਆਂ ਸਬੰਧੀ ਜਾਣਨ ਲਈ ਪੁੱਛ ਪੜਤਾਲ ਜਾਰੀ ਹੈ।
- ਵਾਹਨਾਂ 'ਚ ਹਾਈ ਸਕਿਓਰਿਟੀ ਨੰਬਰ ਪਲੇਟ ਲਗਾਉਣ ਦਾ ਅੱਜ ਆਖਰੀ ਦਿਨ, ਇਸ ਤਰ੍ਹਾਂ ਕਰੋ ਆਨਲਾਈਨ ਅਪਲਾਈ
- ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਗਿਆ ਜਥਾ ਪਰਤਿਆ ਵਾਪਿਸ, ਸੰਗਤ ਦੇ ਚਿਹਰੇ 'ਤੇ ਦਿਖੀ ਖੁਸ਼ੀ
- ਰੇਪ ਪੀੜਤਾ ਨੇ ਖੁੱਦ ਉੱਤੇ ਪੈਟਰੋਲ ਛਿੜਕ ਕੇ ਖੁਦਕੁਸ਼ੀ ਦੀ ਕੀਤੀ ਕੋਸ਼ਿਸ਼, ਕਿਹਾ-ਨਹੀਂ ਮਿਲ ਰਿਹਾ ਇਨਸਾਫ਼, ਪੁਲਿਸ ਨੇ ਕਾਰਵਾਈ ਦਾ ਦਿੱਤਾ ਭਰੋਸਾ
ਮੁਲਜ਼ਮ ਦਾ ਲਿਆ ਗਿਆ ਰਿਮਾਂਡ: ਬਰਾਮਦ ਹੈਰੋਇਨ ਸਬੰਧੀ ਪੁਲਿਸ ਨੇ ਦੱਸਿਆ ਕਿ ਇਸ ਦੀ ਕੌਮਾਂਤਰੀ ਮਾਰਕਿਟ ਵਿੱਚ ਕਰੀਬ 3 ਕਰੋੜ ਰੁਪਏ ਕੀਮਤ ਹੈ। ਡੀਐਸਪੀ ਨੇ ਦੱਸਿਆ ਕਿ ਮੌਕੇ ਉੱਤੇ ਬਰਾਮਦ ਪਿਸਟਲ ਸਬੰਧੀ ਪੁੱਛਗਿੱਛ ਕਰਨ ਉੱਤੇ ਮੁਲਜ਼ਮ ਕੋਈ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ। ਉਨ੍ਹਾਂ ਦੱਸਿਆ ਕਿ ਉਕਤ ਬਰਾਮਦਗੀ ਸਬੰਧੀ ਥਾਣਾ ਖਲਚੀਆਂ ਪੁਲਿਸ ਵੱਲੋਂ ਕਥਿਤ ਮੁਲਜ਼ਮ ਖਿਲਾਫ ਮੁੱਕਦਮਾ ਐਨਡੀਪੀਐਸ ਐਕਟ ਅਤੇ 25 ਆਰਮਜ਼ ਐਕਟ ਤਹਿਤ ਦਰਜ ਰਜਿਸਟਰ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਡੀਐਸਪੀ ਨੇ ਦੱਸਿਆ ਕਿ ਕਥਿਤ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਸ ਦੌਰਾਨ ਬੇਹੱਦ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।