ਅਮ੍ਰਿਤਸਰ: ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਇੰਚਾਰਜ ਪੀ.ਓ ਸਟਾਫ ਸਤਪਾਲ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀ ਡਾ.ਹਰਨੇਕ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਬੁਤਾਲਾ ਖਿਲਾਫ ਥਾਣਾ ਬਿਆਸ ਵਿਖੇ ਮੁੱਕਦਮਾ ਨੰ 170 ਮਿਤੀ 05 ਦਸੰਬਰ 2015 ਨੂੰ ਜੁਰਮ 283, 153 ਭ.ਦ, 08 ਨੈਸ਼ਨਲ ਹਾਈਵੇ ਐਕਟ 1956 ਦੇ ਤਹਿਤ ਦਰਜ ਰਜਿਸਟਰ ਕੀਤਾ ਗਿਆ ਸੀ।
2017 ਤੋਂ ਭਗੌੜਾ ਆਖੀਰ ਆਇਆ ਪੁਲਿਸ ਅੜਿੱਕੇ
ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਸ਼੍ਰੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਟੀਮਾਂ ਵਲੋਂ ਛਾਪੇਮਾਰੀ ਕਰਦੇ ਹੋਏ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਰੇਡ ਜਾਰੀ ਹਨ।
Accused fugitive arrested by Hon ble court in 2017
ਉਨਾਂ ਦੱਸਿਆ ਕਿ ਉਕਤ ਮੁੱਕਦਮੇ ਵਿੱਚ ਕਥਿਤ ਦੋਸ਼ੀ ਡਾ ਹਰਨੇਕ ਸਿੰਘ ਪੁੱਤਰ ਨਾਜਰ ਸਿੰਘ ਨੂੰ ਮਾਣਯੋਗ ਅਦਾਲਤ ਵਲੋਂ ਮਿਤੀ 07 ਜੁਲਾਈ 2017 ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰ ਅਗਲੀ ਤਫਤੀਸ਼ ਲਈ ਥਾਣਾ ਬਿਆਸ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।