Action against kite flyers with China DoorAction against kite flyers with China Door ਅੰਮ੍ਰਿਤਸਰ:ਪੂਰੇ ਦੇਸ਼ ਵਿੱਚ ਲੋਹੜੀ ਦਾ ਤਿਉਹਾਰ ਜਿੱਥੇ ਖੁਸ਼ੀਆਂ ਲੈ ਕੇ ਆਉਂਦਾ ਹੈ, ਉੱਥੇ ਹੀ ਕਈ ਲੋਕ ਖੂਨੀ ਡੋਰ ਜਿਸ ਨੂੰ ਚਾਇਨਾ ਡੋਰ ਦੇ ਨਾਮ ਤੇ ਜਾਣਿਆ ਜਾਂਦਾ ਹੈ। ਉਸ ਨਾਲ ਪਤੰਗਬਾਜ਼ੀ ਕਰਦੇ ਹਨ, ਜਿਸ ਕਾਰਨ ਪੰਛੀਆਂ ਦੇ ਨਾਲ-ਨਾਲ ਕਈ ਲੋਕ ਵੀ ਇਸ ਦਾ ਸ਼ਿਕਾਰ ਹੋ ਜਾਂਦੇ ਹਨ ਪਰ ਹੁਣ ਅੰਮ੍ਰਿਤਸਰ ਪੁਲਿਸ ਚਾਈਨਾ ਡੋਰ ਦੇ ਨਾਲ ਗੁੱਡੀ ਉਡਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਨ ਜਾ ਰਹੀ ਹੈ।
'ਇੱਕ ਖੁੱਲ੍ਹਾ ਹਥਿਆਰ ਹੈ ਚਾਇਨਾ ਡੋਰ':ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਕਹਿਣਾ ਹੈ ਕਿ ਇਸ ਨੂੰ ਅਸੀਂ ਇਸ ਨੂੰ ਚਾਈਨਾ ਡੋਰ ਨਹੀਂ ਇੱਕ ਖੁੱਲ੍ਹਾ ਹਥਿਆਰ ਕਹਿੰਦੇ ਹਾਂ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਿੱਚ ਲੋਹੜੀ ਦਾ ਤਿਉਹਾਰ ਖੁਸ਼ੀਆਂ ਨਾਲ ਮਨਾਇਆ ਜਾਂਦਾ ਹੈ ਅਤੇ ਅਸੀਂ ਅੰਮ੍ਰਿਤਸਰ ਦੇ ਨਾਲ-ਨਾਲ ਪੰਜਾਬ ਵਾਸੀਆਂ ਨੂੰ ਵੀ ਲੋਹੜੀ ਦੇ ਤਿਉਹਾਰ ਦੀ ਸ਼ੁਭਕਾਮਨਾਵਾਂ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇੱਦਾਂ ਦੀ ਡੋਰ ਦੇ ਨਾਲ ਪਤੰਗਬਾਜ਼ੀ ਕਰਦੇ ਹਨ। ਜਿਸ ਨਾਲ ਕਈ ਕੀਮਤੀ ਜਾਨਾਂ ਲੋਕ ਗਵਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਇਹ ਚਾਈਨਾ ਡੋਰ ਨਹੀਂ, ਇਸ ਨੂੰ ਇੱਕ ਖੁੱਲ੍ਹਾ ਹਥਿਆਰ ਕਿਹਾ ਜਾਂਦਾ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਧਾਰਾ 188 ਦੇ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ ਲੋਕ ਆਸਾਨੀ ਦੇ ਨਾਲ ਆਪਣੀ ਜ਼ਮਾਨਤ ਕਰਵਾ ਲੈਂਦੇ ਹਨ। ਪਰ ਹੁਣ ਇਸ ਨੂੰ ਸਖ਼ਤ ਕਾਨੂੰਨ ਬਣਾਉਣਾ ਪਵੇਗਾ ਅਤੇ ਜੋ ਮਾਮਲਾ ਹੈ ਉਸ ਨੂੰ ਹੋਰ ਧਾਰਾਵਾਂ ਦੇ ਤਹਿਤ ਦਰਜ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਜੋ ਲੋਕ ਗੱਟੂ ਦੇ ਨਾਲ ਖੁੱਲ੍ਹੇ ਗਰਾਊਂਡ ਵਿੱਚ ਪਤੰਗਬਾਜ਼ੀ ਕਰਦੇ ਹਨ। ਉਨ੍ਹਾਂ ਦੇ ਮਾਂ-ਬਾਪ ਦੇ ਖਿਲਾਫ ਵੀ ਕਾਰਵਾਈ ਨਹੀਂ ਕਰ ਸਕਦੇ। ਇਸ ਨੂੰ ਲੈ ਕੇ ਅਸੀਂ ਸਖ਼ਤ ਹਦਾਇਤਾਂ ਅਤੇ ਕਾਨੂੰਨ ਬਣਾ ਰਹੇ ਹਾਂ।
ਚਾਇਨਾਂ ਡੋਰ ਕਰਕੇ ਬਹੁਤ ਸਾਰੇ ਲੋਕਾਂ ਦੀਆਂ ਜਾ ਰਹੀਆਂ ਕੀਮਤੀ ਜਾਨਾਂ:ਇਥੇ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਚਾਇਨਾਂ ਡੋਰ ਕਰਕੇ ਬਹੁਤ ਸਾਰੇ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ। ਪੁਲਿਸ ਅਤੇ ਸਮਾਜ ਸੇਵੀ ਸੰਸਥਾ ਵੱਲੋਂ ਵਾਰ-ਵਾਰ ਇਸ ਡੋਰ ਦਾ ਇਸਤੇਮਾਲ ਨਾ ਕਰਨ ਲਈ ਆਵਾਜ਼ ਵੀ ਚੁੱਕੀ ਜਾ ਰਹੀ ਹੈ ਅਤੇ ਹੁਣ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵੱਲੋਂ ਵੀ ਇਸ ਉੱਤੇ ਨਕੇਲ ਕੱਸਣ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਹੋਰ ਮਾਮਲਿਆਂ ਦੇ ਤਹਿਤ ਕੇਸ ਦਰਜ ਕਰਨ ਦੀ ਵੀ ਗੱਲ ਕੀਤੀ ਜਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਇਹ ਖੂਨੀ ਡੋਰ ਹੋਰ ਕਿੰਨੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਉਂਦੀ ਹੈ ਜਾਂ ਫਿਰ ਪੁਲਿਸ ਸੱਚਮੁੱਚ ਇਸ ਉਪਰ ਕੋਈ ਸਖ਼ਤ ਕਾਰਵਾਈ ਕਰਦੀ ਹੈ।
ਇਹ ਵੀ ਪੜ੍ਹੋ:ਕੀ ਤੁਸੀਂ ਵੀ ਸੁਣੀਆਂ ਨੇ ਲੋਹੜੀ ਮੌਕੇ ਦੀਆਂ ਇਹ ਰਸਮਾਂ, ਮਕਰ ਸੰਕਰਾਂਤੀ ਦਾ ਵੀ ਪੜ੍ਹੋ ਕੀ ਹੈ ਇਤਿਹਾਸ