ਅੰਮ੍ਰਿਤਸਰ:ਬਾਲੀਵੁੱਡ ਅਦਾਕਾਰਾ ਉਪਾਸਨਾ ਸਿੰਘ ਨੇ ਆਪਣੇ ਬੇਟੇ ਨਾਨਕ ਸਿੰਘ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਚ ਆਪਣੀ ਆਉਣ ਵਾਲੀ ਫਿਲਮ ਦੀ ਕਾਮਯਾਬੀ ਦੀ ਅਰਦਾਸ ਕੀਤੀ। ਇਸ ਦੌਰਾਨ ਉਪਾਸਨਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਪਹਿਲੀ ਫਿਲਮ ’ਚ ਕੰਮ ਕਰ ਰਿਹਾ ਹੈ ਜਿਸਦੇ ਤਹਿਤ ਉਨ੍ਹਾਂ ਵੱਲੋਂ ਉਸਦੀ ਕਾਮਯਾਬੀ ਲਈ ਅਰਦਾਸ ਕੀਤੀ ਗਈ ਹੈ। ਹਰ ਇੱਕ ਮਾਂ ਚਾਹੁੰਦੀ ਹੈ ਕਿ ਉਸਦਾ ਬੇਟਾ ਤਰੱਕੀ ਕਰੇ।
ਅਦਾਕਾਰਾ ਉਪਾਸਨਾ ਸਿੰਘ ਨੇ ਦੱਸਿਆ ਕਿ ਜਦੋਂ ਫਿਲਮ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ ਗਿਆ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਰੱਬ ਅੱਗੇ ਅਰਦਾਸ ਕੀਤੀ ਗਈ ਸੀ ਕਿ ਉਨ੍ਹਾਂ ਦੀ ਫਿਲਮ ਦੀ ਸ਼ੂਟਿੰਗ ਸਹੀ ਢੰਗ ਨਾਲ ਹੋ ਜਾਵੇ ਜਿਸ ਦੇ ਤਹਿਤ ਉਨ੍ਹਾਂ ਨੂੰ ਸ਼ੂਟਿੰਗ ਪੂਰੀ ਹੋਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ।