ਅੰਮ੍ਰਿਤਸਰ: ਸੂਬੇ ’ਚ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਸਰਕਾਰ ਵੱਲੋਂ ਲਗਾਤਾਰ ਵਧ ਰਹੇ ਕੋਰੋਨਾ ਮਰੀਜ਼ਾਂ ਨੂੰ ਦੇਖਦੇ ਹੋਏ ਨਵੀਆਂ ਨਵੀਆਂ ਦਿਸ਼ਾ ਨਿਰਦੇਸ਼ਾਂ ਜਾਰੀ ਕੀਤੀਆਂ ਗਈਆਂ ਹਨ। ਇਸੇ ਦੇ ਚੱਲਦੇ ਪ੍ਰਸ਼ਾਸਨ ਵੱਲੋਂ ਸਖਤੀ ਨਾਲ ਸਰਕਾਰੀ ਹੁਕਮਾਂ ਦੀ ਪਾਲਣਾ ਕਰਵਾਈ ਜਾ ਰਹੀ ਹੈ। ਅੰਮ੍ਰਿਤਸਰ ’ਚ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਨਾਈਟ ਕਰਫਿਊ ਦਾ ਸਮਾਂ ਸ਼ਾਮ 6 ਵਜੇ ਤੋਂ ਸਵੇਰ 5 ਵਜੇ ਤੱਕ ਕਰ ਦਿੱਤਾ ਹੈ। ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਚ 5 ਵਜੇ ਤੋਂ ਹੀ ਦੁਕਾਨਾਂ ਬੰਦ ਕਰਵਾ ਦਿੱਤਾ ਜਾਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਸੀ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਦੁਕਾਨਦਾਰ 5 ਵਜੇ ਤੋਂ ਲੈ ਕੇ 6 ਵਜੇ ਤੱਕ ਇੱਕ ਘੰਟੇ ਦੇ ਸਮੇਂ ਚ ਦੁਕਾਨਾਂ ਨੂੰ ਬੰਦ ਕਰਕੇ ਚੱਲੇ ਜਾਣ ਤਾਂ ਕਿ ਪੂਰੇ ਨਿਯਮਾਂ ਮੁਤਾਬਿਕ 6 ਵਜੇ ਤੋਂ ਨਾਈਟ ਕਰਫਿਊ ਲਗ ਸਕੇ।
ਠੇਕੇ ਵੀ ਰਹਿਣਗੇ ਬੰਦ
ਨਾਲ ਹੀ ਡੀਸੀ ਨੇ ਇਹ ਵੀ ਦੱਸਿਆ ਕਿ ਨਾਈਟ ਕਰਫਿਊ ਦੌਰਾਨ ਰੈਸਟੋਰੇਂਟ ਚ ਹੋਮ ਡਿਲੀਵਰੀ ਰਾਤ 9 ਵਜੇ ਤੱਕ ਚੱਲਦੀ ਰਹੇਗੀ। ਇੰਡਸਟਰੀਆ, ਕਾਰਖਾਣੇ ਚੱਲਦੇ ਰਹਿਣਗੇ ਇੱਨ੍ਹਾਂ ਥਾਵਾਂ ਤੇ ਕੰਮ ਕਰਨ ਵਾਲੇ ਲੋਕ ਆਪਣਾ ਆਈਡੀ ਕਾਰਡ ਦਿਖਾ ਕੇ ਆ ਜਾ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਦੌਰਾਨ ਸ਼ਰਾਬ ਦੇ ਠੇਕੇ ਵੀ ਬੰਦ ਰਹਿਣਗੇ। ਠੇਕੇ ਵੀ ਇਸ ਨਿਯਮ ਦਾ ਪਾਲਣ ਸਾਰਿਆਂ ਵਾਂਗ ਹੀ ਕਰਨਗੇ।