ਪੰਜਾਬ

punjab

ETV Bharat / state

ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ 10ਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਝਾਰਖੰਡ ਦੀ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾ ਕੇ ਮੁਲਜ਼ਮ ਪ੍ਰਿੰਸੀਪਲ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ਅੰਦਰ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਅਜ਼ਾਦੀ ਹੈ।

ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ 10ਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ
ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰਾਂ ਸਮੇਤ 10ਵੀਂ ਦੀ ਪ੍ਰੀਖਿਆ ਦੇਣ ਤੋਂ ਰੋਕਣ

By

Published : May 19, 2022, 5:36 PM IST

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਝਾਰਖੰਡ ਦੇ ਬੋਕਾਰੋ 'ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਿਰਪਾਨ ਪਾ ਕੇ ਦਸਵੀਂ ਦੀ ਪ੍ਰੀਖਿਆ 'ਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਝਾਰਖੰਡ ਦੀ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਰਵਾ ਕੇ ਮੁਲਜ਼ਮ ਪ੍ਰਿੰਸੀਪਲ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ਅੰਦਰ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਅਜ਼ਾਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਅਜਿਹੀ ਪ੍ਰੇਸ਼ਾਨੀ ਦਾ ਅਕਸਰ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ:ਸਿੱਧੂ ਨੂੰ 1 ਸਾਲ ਦੀ ਜੇਲ੍ਹ: ਬੋਲੇ - ਮੈਨੂੰ ਕਾਨੂੰਨ ਦਾ ਫ਼ੈਸਲਾ ਸਵੀਕਾਰ

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਅਤੇ ਵੱਖ-ਵੱਖ ਸੂਬਿਆਂ ਦੀ ਸਰਕਾਰਾਂ ਨੂੰ ਲਿਖਿਆ ਜਾ ਚੁੱਕਾ ਹੈ, ਪਰ ਹੈਰਾਨੀ ਦੀ ਗੱਲ ਹੈ ਕਿ ਫਿਰ ਵੀ ਜਾਣਬੁਝ ਕੇ ਸਿੱਖ ਵਿਦਿਆਰਥੀਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ:'ਪੰਜਾਬ ਚ ਪੈਰਾਮਿਲਟਰੀ ਦੀਆਂ 10 ਹੋਰ ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ'

ABOUT THE AUTHOR

...view details