ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਦਸਤਾਰਧਾਰੀ ਸਿੱਖਾਂ ਨੂੰ ਘੋੜਿਆਂ ਦੇ ਚੋਰ ਕਹਿਣ ਵਾਲੇ ਬਿਆਨ ’ਤੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਭਗਵੰਤ ਮਾਨ ਨੂੰ ਇਸ ਲਈ ਤੁਰੰਤ ਮੁਆਫੀ ਮੰਗਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਗਵੰਤ ਮਾਨ ਨੇ ਆਪਣੇ ਇਸ ਬਿਆਨ ਵਿਚ ਸਾਰੇ ਦਸਤਾਰਧਾਰੀ ਸਿੱਖਾਂ ਨੂੰ ਚੋਰ ਕਿਹਾ ਹੈ, ਜੋ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਦਸਤਾਰ ਸਿੱਖ ਨੂੰ ਗੁਰੂ ਸਾਹਿਬ ਨੇ ਆਪ ਬਖਸ਼ਿਸ਼ ਕੀਤੀ ਹੈ ਅਤੇ ਸਿੱਖਾਂ ਨੇ ਦਸਤਾਰ ਦੀ ਸ਼ਾਨ ਲਈ ਅਨੇਕਾ ਕੁਬਾਨੀਆਂ ਕੀਤੀਆਂ ਹਨ।
ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਦੇ ਦਸਤਾਰਧਾਰੀ ਸਿੱਖਾਂ ਨੂੰ ਘੋੜਿਆਂ ਦੇ ਚੋਰ ਕਹਿਣ ਵਾਲੇ ਬਿਆਨ ’ਤੇ ਕੀਤਾ ਸਖ਼ਤ ਇਤਰਾਜ਼ - CM Bhagwant Mann statement
SGPC President Targeted CM Mann: ਪਿਛਲੇ ਦਿਨੀਂ ਸਿੱਖਾਂ ਨੂੰ ਘੋੜਾ ਚੋਰ ਵਜੋਂ ਮੁੱਖ ਮੰਤਰੀ ਮਾਨ ਦੇ ਦਿੱਤੇ ਬਿਆਨ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਰਾਜਸੀ ਹਿੱਤਾਂ ਲਈ ਸਿੱਖ ਧਰਮ ਦੇ ਚਿੰਨਾਂ ਦਾ ਨਿਰਾਦਰ ਕਰ ਰਹੇ ਹਨ ਜੋ ਬੇਹੱਦ ਮੰਦਭਾਗਾ ਹੈ।
Published : Dec 3, 2023, 12:50 PM IST
|Updated : Dec 3, 2023, 5:56 PM IST
ਰਾਜਸੀ ਹਿੱਤਾਂ ਲਈ ਸਿੱਖ ਧਰਮ ਦੇ ਚਿੰਨਾਂ ਦਾ ਨਿਰਾਦਰ ਕਰਨਾ ਮੰਦਭਾਗਾ:ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਰਾਜਸੀ ਹਿੱਤਾਂ ਲਈ ਸਿੱਖ ਧਰਮ ਦੇ ਚਿੰਨਾਂ ਦਾ ਨਿਰਾਦਰ ਕਰ ਰਹੇ ਹਨ ਜੋ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਕਹਿਣਾ ਕਿ ਕੋਈ ਵੀ ਦਸਤਾਰਧਾਰੀ ਸਿੱਖ ਜਦੋਂ ਮੇਰਠ ਵਿਚ ਦਾਖਲ ਹੁੰਦਾ ਹੈ ਤਾਂ ਉਸ ਨੂੰ ਘੋੜਿਆਂ ਦਾ ਚੋਰ ਸਮਝਿਆ ਜਾਂਦਾ ਹੈ, ਸਿੱਖਾਂ ਦੀ ਤੁਹੀਨ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਆਦਤ ਬਣ ਗਈ ਹੈ ਕਿ ਉਹ ਆਪਣੇ ਰਾਜਸੀ ਹਿੱਤਾਂ ਲਈ ਸਿੱਖ ਸੰਸਥਾਵਾਂ 'ਤੇ ਟਿਪਣੀਆਂ ਕਰਨ ਦੇ ਨਾਲ ਸਿੱਖ ਪ੍ਰੰਪਰਾਵਾਂ ਤੇ ਸਿੱਖ ਚਿੰਨਾਂ ਬਾਰੇ ਵੀ ਤੰਜ਼ ਕੱਸਦੇ ਹਨ। ਇਹ ਮੁੱਖ ਮੰਤਰੀ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਅਜਿਹੀ ਕਿਸੇ ਵੀ ਤਰ੍ਹਾਂ ਦੀ ਬਿਆਨਬਾਜੀ ਤੋਂ ਗੁਰੇਜ਼ ਕਰਨ ਲਈ ਕਿਹਾ ਜੋ ਕਿਸੇ ਦੀਆਂ ਭਾਵਨਾਵਾਂ ਨੂੰ ਸੱਟ ਮਾਰੇ।
- Himachal Police arrested three : ਹਿਮਾਚਲ ਪੁਲਿਸ ਨੇ ਜਲੰਧਰ 'ਚ ਨੱਪੀ ਪੈੜ, ਮਾਤਾ ਚਿੰਤਪੁਰਨੀ ਮੰਦਿਰ ਨੇੜੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਤਿੰਨ ਮੁਲਜ਼ਮ ਕੀਤੇ ਕਾਬੂ
- Jagtar Singh Tara : ਭਤੀਜੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਹਾਈਕੋਰਟ ਨੇ ਜਗਤਾਰ ਸਿੰਘ ਤਾਰਾ ਨੂੰ ਦਿੱਤੀ ਰਾਹਤ, ਦੋ ਘੰਟਿਆਂ ਦੀ ਮਿਲੀ ਪੈਰੋਲ
- ਆਜ਼ਾਦੀ ਦਿਹਾੜੇ 'ਤੇ ਜਿਸ ਆਮ ਆਦਮੀ ਕਲੀਨਿਕ ਦਾ ਮੁੱਖ ਮੰਤਰੀ ਨੇ ਕੀਤਾ ਸੀ ਉਦਘਾਟਨ, ਅੱਜ ਉਹ ਕਲੀਨਿਕ ਖੁਦ ਹੋਇਆ ਬਿਮਾਰ !
ਮੁੱਖ ਮੰਤਰੀ ਨੇ ਪਿਛਲੇ ਦਿਨੀਂ ਦਿੱਤਾ ਸੀ ਬਿਆਨ:ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੇ ਦਿਨੀਂ ਸੂਬੇ ਦੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ ਦੌਰਾਨ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਪਰਿਵਾਰ ਨਾਲ ਸਬੰਧਿਤ ਅਰਬੀ ਘੋੜਿਆਂ ਦੀ ਗੱਲ ਸੁਣਾਈ ਸੀ। ਜਿਸ 'ਚ ਉਨ੍ਹਾਂ ਕਿਹਾ ਕਿ ਸੀ ਕਿ ਮੇਰਠ 'ਚ ਅੱਜ ਵੀ ਸਿੱਖਾਂ ਨੂੰ ਘੋੜਾ ਚੋਰ ਵਜੋਂ ਦੇਖਦੇ ਹਨ। ਜਿਸ ਤੋਂ ਬਾਅਦ ਸਿਆਸਤ ਵੀ ਭਖੀ ਅਤੇ ਬਿਕਰਮ ਮਜੀਠੀਆ ਨੇ ਵੀ ਠੋਕਵਾਂ ਜਵਾਬ ਦਿੱਤਾ ਸੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਦੇ ਸਿੱਖਾਂ ਨੂੰ ਲੈਕੇ ਬੋਲੇ ਸ਼ਬਦਾਂ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਤਰਾਜ਼ ਜਤਾਇਆ ਹੈ।