ਹੜਤਾਲ 'ਤੇ ਬੈਠੇ ਵਕੀਲਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਰਿਵਾਰ ਨੂੰ ਮੁਫ਼ਤ ਮੈਡੀਕਲ ਸਹੂਲਤ ਦਿੱਤੀ ਜਾਵੇ ਅਤੇ ਅਦਾਲਤ 'ਚ ਨਵੇਂ ਵਕੀਲਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇ। ਵਕੀਲਾਂ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਦੇ ਬੈਠਣ ਲਈ 700 ਚੈਂਬਰ ਹਨ ਜਦ ਕਿ 5000 ਦੇ ਕਰੀਬ ਵਕੀਲ ਹਨ ਜਿਨ੍ਹਾਂ ਦੇ ਬੈਠਣ ਲਈ ਥਾਂ ਚਾਹੀਦੀ ਹੈ।
ਵਕੀਲਾਂ ਦੀ ਚੇਤਾਵਨੀ, ਮੰਗਾਂ ਨਾ ਮੰਨੀਆਂ ਤਾਂ ਸ਼ੰਘਰਸ਼ ਹੋਵੇਗਾ ਤੇਜ਼ - ਅੰਮ੍ਰਿਤਸਰ
ਅੰਮ੍ਰਿਤਸਰ: ਪੂਰੇ ਭਾਰਤ 'ਚ ਅੱਜ ਵਕੀਲਾਂ ਵਲੋਂ ਮੁਕੰਮਲ ਤੌਰ 'ਤੇ ਬੰਦ ਦਾ ਐਲਾਨ ਕੀਤਾ ਗਿਆ ਹੈ ਅਤੇ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਰਹੇ ਹਨ। ਇਸਦੇ ਮੱਦੇਨਜ਼ਰ ਬਾਰ ਕਾਊਂਸਲ ਆਫ਼ ਇੰਡੀਆ ਦੇ ਬੁਲਾਵੇ 'ਤੇ ਅੱਜ ਅੰਮ੍ਰਿਤਸਰ ਬਾਰ ਕਾਊਂਸਲ ਨੇ ਆਪਣਾ ਕੰਮ ਕਾਰ ਪੂਰੀ ਤਰ੍ਹਾਂ ਠੱਪ ਰੱਖਿਆ ਅਤੇ ਕਿਹਾ ਕਿ ਵਕੀਲਾਂ ਦੀਆ ਮੰਗਾਂ ਜਲਦੀ ਤੋਂ ਜਲਦੀ ਮੰਨੀਆਂ ਜਾਣ।
ਵਕੀਲਾਂ ਦੀ ਹੜਤਾਲ
ਵਕੀਲਾਂ ਨੇ ਕਿਹਾ ਕਿ ਉਨ੍ਹਾਂ ਨੇ ਮੋਦੀ ਸਰਕਾਰ ਕੋਲੋਂ ਕਈ ਵਾਰ ਆਪਣੀਆਂ ਮੰਗਾ ਚੁੱਕੀਆਂ ਪਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਹੱਲ ਨਹੀਂ ਹੋਇਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆ ਮੰਗਾ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ।