ਅੰਮ੍ਰਿਤਸਰ:ਅੱਜ ਜਰਮਨ ਰਾਜਦੂਤ ਵਾਲਟਰ ਜੇ ਲਿੰਡਰ ਨੇ ਅੰਮ੍ਰਿਤਸਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ਕਿ ਉਹ ਅੱਜ ਆਪਣੀ ਜ਼ਿੰਦਗੀ ਵਿੱਚ ਦੂਜੀ ਵਾਰ ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਏ ਹਨ। ਜਦੋਂ ਉਹ ਅੱਜ ਤੋਂ 42 ਸਾਲ ਪਹਿਲਾਂ ਸ੍ਰੀ ਦਰਬਾਰ ਸਾਹਿਬ ਆਇਆ ਸੀ, ਉਸ ਸਮੇਂ ਉਨ੍ਹਾਂ ਦੀ ਉਮਰ 20 ਸਾਲ ਸੀ। ਉਨ੍ਹਾਂ ਨੇ ਕਿਹਾ, ਕਿ ਅੱਜ ਮੈਨੂੰ ਇੱਥੇ ਆਉਣ ‘ਤੇ ਬਹੁਤ ਖੁਸ਼ੀ ਹੋ ਰਹੀ ਹੈ।
ਉਨ੍ਹਾਂ ਨੇ ਕਿਹਾ ਇੱਥੇ ਧਰਮ ਪ੍ਰਤੀ ਬਹੁਤ ਸਤਿਕਾਰ ਹੈ ਅਤੇ ਖ਼ਾਸਕਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਬਹੁਤ ਸਤਿਕਾਰ ਹੈ। ਲਿੰਡਰ ਨੇ ਕਿਹਾ ਕਿ ਉਹ ਸਿੱਖ ਧਰਮ ਦਾ ਬਹੁਤ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਇੱਥੇ ਉਹ ਬਿਆਨ ਨਹੀਂ ਕਰ ਸਕਦਾ ਕਿ ਉਹ ਇੱਥੇ ਕੀ ਮਹਿਸੂਸ ਕਰ ਰਿਹਾ ਹਨ।
ਉਨ੍ਹਾਂ ਨੇ ਕਿਹਾ, ਕਿ ਜਦੋਂ ਤੁਸੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਪਵਿੱਤਰ ਝੀਲ ਵਿਖੇ ਮੱਥਾ ਟੇਕਦੇ ਹੋ, ਤਾਂ ਜਦੋਂ ਅਸੀਂ ਇਸ ਤੋਂ ਪਾਣੀ ਲੈਂਦੇ ਹਾਂ, ਫਿਰ ਇਸ ਦਾ ਅਨੌਖਾ ਤਜਰਬਾ ਹੈ। ਉਹ ਇੱਥੋਂ ਸ਼ਾਂਤੀ ਦਾ ਸੰਦੇਸ਼ ਦਿੰਦਾ ਹੈ।