ਅੰਮ੍ਰਿਤਸਰ:2022 ਦੀਆਂ ਚੋਣਾਂ ਨੂੰ ਦੇਖਦੇ ਹੋਏ ਹੁਣ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਆਪਣੇ ਵਰਕਰਾਂ ਦੀ ਪਿੱਠ ਥਪਥਪਾਈ ਜਾ ਰਹੀ ਹੈ। ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (President Sukhbir Singh Badal) ਵੱਲੋਂ ਇਕਬਾਲ ਸਿੰਘ ਨੂੰ ਜਨਰਲ ਸਕੱਤਰ ਬਣਾਉਣ ਤੋਂ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ।
ਇਕਬਾਲ ਸਿੰਘ ਦੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ ਉਸ ਤੇ ਖਰਾ ਉਤਰਨ ਲਈ ਅਤੇ ਗੁਰੂ ਸਾਹਿਬਾਂ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦੇ ਜਦੋਂ ਵੀ ਪਿੰਡਾਂ ਵਿੱਚ ਜਾਂਦੇ ਹਨ ਤਾਂ ਲੋਕਾਂ ਦਾ ਇੱਕੋ ਹੀ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜਲਦ ਤੋਂ ਜਲਦ ਆਵੇ ਤਾਂ ਜੋ ਪੰਜਾਬ ਦਾ ਭਵਿੱਖ ਸੁਖਾਲਾ ਹੋ ਸਕੇ। ਇਕਬਾਲ ਸਿੰਘ ਦਾ ਕਹਿਣਾ ਹੈ ਕਿ ਜੋ ਵਾਅਦੇ ਕਾਂਗਰਸ ਪਾਰਟੀ ਵੱਲੋਂ 2017 ਦੇ ਵਿੱਚ ਕੀਤੇ ਗਏ ਸੀ ਉਨ੍ਹਾਂ ਵਿੱਚ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਜਿਸ ਕਰਕੇ ਲੋਕ ਕਾਂਗਰਸ (Congress) ਸਰਕਾਰ ਤੋਂ ਬਹੁਤ ਦੁਖੀ ਹਨ, ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਮੁੱਖ ਮੰਤਰੀ ਲਈ ਕੋਈ ਚਿਹਰਾ ਪਸੰਦ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਸ ਵਿਅਕਤੀ ਨੂੰ ਲੱਭ ਰਹੇ ਹਨ ਜੋ ਉਨ੍ਹਾਂ ਦੀ ਕਠਪੁਤਲੀ ਬਣ ਕੇ ਉਨ੍ਹਾਂ ਦੇ ਇਸ਼ਾਰਿਆਂ ਤੇ ਚੱਲ ਸਕੇ। ਇਸੇ ਕਰਕੇ ਉਨ੍ਹਾਂ ਨੂੰ ਅਜੇ ਤੱਕ ਪੰਜਾਬ ਦਾ ਮੁੱਖ ਮੰਤਰੀ ਦਾ ਚਿਹਰਾ ਨਹੀਂ ਮਿਲ ਸਕਿਆ।