ਅੰਮ੍ਰਿਤਸਰ:ਬੀਤੀ ਦੇਰ ਰਾਤ ਸਰਹੱਦੀ ਜ਼ਿਲ੍ਹੇ ਤਰਨਤਾਰਨ ਦੇ ਅਧੀਨ ਪੈਂਦੇ ਪੁਲਿਸ ਥਾਣਾ ਸਰਹਾਲੀ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੇ ਗਏ RPG ਹਮਲੇ (RPG attack in Tarn Taran) ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਥਾਣਾ ਬਿਆਸ ਵਿੱਚ ਸੁਰੱਖਿਆ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ ਤਾਂ ਸੁਰੱਖਿਆ ਦੇ ਲਿਹਾਜ ਨਾਲ ਬਿਆਸ ਥਾਣੇ ਵਿੱਚ ਢਿੱਲੇ (Beas police station looked weak) ਦਿਖਾਈ ਦਿੱਤੀ, ਜੋ ਕਿ ਚਿੰਤਾ ਦਾ ਵਿਸ਼ਾ ਜਰੂਰ ਹੈ।
ਥਾਣਾ ਬਿਆਸ ਵਿੱਚ ਸੁਰੱਖਿਆ ਹਾਲਾਤਾਂ ਦਾ ਜਾਇਜ਼ਾ ਲਿਆ:-ਇਸ ਸਬੰਧੀ ਸਾਡੇ ਪੱਤਰਕਾਰ ਗੁਰਦਰਸ਼ਨ ਸਿੰਘ ਪ੍ਰਿੰਸ ਵਲੋਂ ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਥਾਣਾ ਬਿਆਸ ਵਿੱਚ ਸੁਰੱਖਿਆ ਹਾਲਾਤਾਂ ਦਾ ਜਾਇਜ਼ਾ ਲਿਆ ਗਿਆ ਤਾਂ ਸੁਰੱਖਿਆ ਦੇ ਲਿਹਾਜ ਨਾਲ ਬਿਆਸ ਥਾਣੇ ਵਿੱਚ ਕਿਸ ਤਰ੍ਹਾਂ ਦੇ ਹਾਲਾਤ ਹਨ, ਜਿਸ ਵਿੱਚ ਤਸਵੀਰਾਂ ਵਿੱਚ ਤੁਸੀ ਆਪ ਦੇਖ ਸਕਦੇ ਹੋ।ਇਸ ਤੋਂ ਇਲਾਵਾ ਪਹਿਲਾਂ ਹੀ ਮੁਲਾਜ਼ਮਾਂ ਦੀ ਘਾਟ ਨਾਲ ਜੂਝ ਰਹੇ ਪੁਲਿਸ ਥਾਣਿਆਂ ਵਿੱਚ ਲੰਬੇ ਚੌੜੇ ਇਲਾਕੇ ਦੀ ਅਮਨ ਕਾਨੂੰਨ ਦੀ ਸਥਿਤੀ ਨੂੰ ਸਾਂਭਣਾ ਇਕ ਵੱਡੇ ਚੈਲੰਜ ਵਜੋਂ ਗਿਣਿਆ ਜਾ ਰਿਹਾ ਹੈ