ਅੰਮ੍ਰਿਤਸਰ: ਪੂਰੇ ਦੇਸ਼ 'ਚ ਸੀਏਏ, ਐਨਆਰਸੀ ਕਾਨੂੰਨ ਦਾ ਵਿਰੋਧ ਹੋ ਰਿਹਾ ਹੈ ਜਿਸ ਨੂੰ ਮੁਖ ਰੱਖਦੇ ਹੋਏ ਯੂਥ ਐਂਡ ਵੈਲਫੇਅਰ ਸੈੱਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ-ਚੇਅਰਮੈਨ ਅਜੈ ਕੁਮਾਰ ਨੇ ਸੀਏਏ ਦੇ ਵਿਰੋਧ 'ਚ ਮੀਡੀਆ ਨਾਲ ਗੱਲਬਾਤ ਕੀਤੀ।
ਉੁਪ-ਚੇਅਰਮੈਨ ਅਜੈ ਕੁਮਾਰ ਨੇ ਕਿਹਾ ਹੈ ਕਿ ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਏਏ ਦੇ ਪ੍ਰਸਤਾਵ ਦਾ ਵਿਰੋਧ ਕੀਤਾ। ਇਸੇ ਤਰ੍ਹਾਂ ਜਿਥੇ-ਜਿਥੇ ਦੇਸ਼ ਵਿੱਚ ਕਾਂਗਰਸ ਦੀ ਸਰਕਾਰ ਹੋਵੇਗੀ ਉਥੇ ਹੀ ਸੀਏਏ ਦਾ ਵਿਰੋਧ ਕੀਤਾ ਜਾਵੇਗਾ। ਜਿਵੇਂ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ ਵਿੱਚ ਕਾਲਾ ਕਾਨੂੰਨ ਸੀਏਏ ਨੂੰ ਲਾਗੂ ਨਹੀਂ ਕੀਤਾ।
ਉਨ੍ਹਾਂ ਨੇ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਨਾਗਰਿਕਾਂ ਬਾਰੇ ਵੀ ਸੋਚਣਾ ਚਾਹੀਦਾ ਹੈ ਜਿਹੜੇ ਸੀਏਏ ਦਾ ਵਿਰੋਧ ਕਰ ਰਹੇ ਹਨ। ਉਹ ਵੀ ਇਸ ਦੇਸ਼ ਦੇ ਨਾਗਰਿਕ ਹਨ। ਅਜੈ ਕੁਮਾਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਅੱਜ ਜਿਸ ਅਹੁਦੇ 'ਤੇ ਹਨ ਉਹ ਇਨ੍ਹਾਂ ਨਾਗਰਿਕਾਂ ਦੀ ਵੋਟਾਂ ਦੀ ਹੀ ਦੇਣ ਹੈ।