ਅੰਮ੍ਰਿਤਸਰ: ਇੱਥੇ ਆਂਗਣਵਾੜੀ ਵਰਕਰਾਂ ਨੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਸੁੱਖ ਸਰਕਾਰੀਆ ਦੀ ਕੋਠੀ ਦੇ ਬਾਹਰ ਆਪਣੀਆਂ ਮੰਗਾ ਨੂੰ ਲੈ ਕੇ ਸਰਕਾਰ ਤੇ ਮੰਤਰੀ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਸਬੰਧੀ ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਸਰਕਾਰ ਨੇ 1500 ਰੁਪਏ ਦੇ ਹਿਸਾਬ ਨਾਲ ਉਨ੍ਹਾਂ ਨੂੰ ਪੈਸੇ ਦੇਣੇ ਸਨ, ਪਰ ਜਿਹੜੀ ਚਿੱਠੀ ਜਾਰੀ ਕੀਤੀ ਗਈ ਹੈ, ਉਸ ਵਿਚ 900 ਰੁਪਏ ਦੇਣ ਦੀ ਗੱਲ ਕਹੀ ਗਈ ਹੈ।